ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਬਹਿਰਾਮ ਅਧੀਨ ਪੈਂਦੀ ਚੌਂਕੀ ਕਟਾਰੀਆਂ ਦੀ ਪੁਲਸ ਨੇ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ 540 ਨਸ਼ੀਲੀ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਦਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੇ ਦੌਰਾਨ ਬੇਈ ਪੁੱਲ ਕਟਾਰੀਆਂ ਵਿਖੇ ਮੌਜੂਦ ਸੀ ਕਿ ਦੂਜੀ ਸਾਈਡ ਤੋਂ ਇਕ ਬਾਈਕ 'ਤੇ ਸਵਾਰ ਹੋ ਕੇ ਆ ਰਿਹਾ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਮੁੜਨ ਲੱਗਾ।
ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ
ਇਸ ਦੌਰਾਨ ਸੜਕ ਟੁੱਟੀ ਹੋਣ ਦੇ ਚਲਦੇ ਉਸ ਦਾ ਮੋਟਰਸਾਈਕਲ ਡਿੱਗ ਪਿਆ ਅਤੇ ਉਸ ਨਾਲ ਟੰਗੇ ਹੋਏ ਲਿਫਾਫੇ 'ਚ ਰੱਖੇ ਦਵਾਈਆਂ ਦੇ ਪੱਤੇ ਹੇਠਾਂ ਖਿੱਲਰ ਗਏ। ਥਾਣੇਦਾਰ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਪਰੋਕਤ ਨੌਜਵਾਨ ਨੂੰ ਕਾਬੂ ਕੀਤਾ ਗਿਆ, ਜਿਸ ਦੀ ਪਛਾਣ ਅਮਨਦੀਪ ਵਾਸੀ ਪਿੰਡ ਬੱਛੂਆਂ ਥਾਣਾ ਬਹਿਰਾਮ ਦੇ ਤੌਰ 'ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪ੍ਰੇਮੀ ਨੇ ਪ੍ਰੇਮਿਕਾ ਨੂੰ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੀਤਾ ਇਹ ਕਾਰਾ
50 ਸਾਲਾ ਵਿਅਕਤੀ ਨੇ ਦਰੱਖ਼ਤ ਨਾਲ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
NEXT STORY