ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਜੁਆ ਐਕਟ ਦੇ ਤਹਿਤ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 6600 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸ਼ਹਿਬਾਜ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਤੇ ਅਪਰਾਧਿਕ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਏ. ਐੱਸ. ਆਈ. ਪਵਿੰਦਰਜੀਤ ਸਿੰਘ ਦੀ ਪੁਲਸ ਪਾਰਟੀ ਦੌਰਾਣ ਗਸ਼ਤ ਫੱਟੀ ਬਸਤਾ ਚੌਕ 'ਚ ਮੌਜੂਦ ਸੀ ਕਿ ਪੁਲਸ ਦੇ ਇਕ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਸਲੋਹ ਰੋਡ 'ਤੇ ਇਕ ਧਾਰਮਿਕ ਸਥਾਨ ਨਜਦੀਕ ਇਕ ਵਿਅਕਤੀ ਆਮ ਲੋਕਾਂ ਨੂੰ ਨੰਬਰ ਲਗਾਉਣ ਲਈ ਝਾਂਸੇ 'ਚ ਲੈ ਰਿਹਾ ਹੈ। ਵਿਅਕਤੀ ਦਾ ਕਹਿਣਾ ਹੈ ਕਿ 1 ਰੁਪਏ ਲਗਾਉਣ 'ਤੇ ਜੇਕਰ ਨੰਬਰ ਨਿਕਲਦਾ ਹੈ ਤਾਂ ਉਸ ਨੂੰ 90 ਰੁਪਏ ਦੀ ਰਾਸ਼ੀ ਮਿਲੇਗੀ।
ਐੱਸ. ਐੱਚ. ਓ. ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਉਕਤ ਵਿਅਕਤੀ ਜਿਸ ਦੀ ਪਛਾਣ ਜੋਗਿੰਦਰ ਲਾਲ ਪੁੱਤਰ ਮਨਸਾ ਰਾਮ ਵਾਸੀ ਸਲੋਹ ਦੇ ਤੌਰ 'ਤੇ ਕੀਤੀ ਹੈ, ਨੂੰ ਗ੍ਰਿਫਤਾਰ ਕਰਕੇ ਉਸ ਤੋਂ 6600 ਰੁਪਏ ਦੀ ਰਾਸ਼ੀ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਦੇ ਖਿਲਾਫ ਜੁਆ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਏ. ਐੱਸ. ਆਈ. ਪਵਿੰਦਰਜੀਤ ਅਤੇ ਹੋਰ ਪੁਲਸ ਕਰਮਚਾਰੀ ਵੀ ਮੌਜੂਦ ਸਨ ।
ਟਰਾਲੇ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਹੋਇਆ ਬਚਾਅ (ਤਸਵੀਰਾਂ)
NEXT STORY