ਬੰਗਾ (ਚਮਨ/ਰਾਕੇਸ਼)- ਥਾਣਾ ਸਿਟੀ ਬੰਗਾ ਪੁਲਸ ਵੱਲੋਂ ਇਕ ਦੇਸੀ ਕੱਟੇ ਅਤੇ 6 ਜ਼ਿੰਦਾ ਰੋਦ 32 ਬੋਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਏ. ਐੱਸ. ਆਈ. ਪਲਵਿੰਦਰ ਸਿੰਘ ਸੀ. ਏ. ਸਟਾਫ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਬੰਗਾ ਸ਼ਹਿਰ ਹੁੰਦੇ ਹੋਏ ਲਿੰਕ ਰੋਡ ਸੋਤਰਾ ਵੱਲ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ: ਜਲੰਧਰ ਦੇ ਚਿੱਕ-ਚਿੱਕ ਹਾਊਸ ਨੇੜੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਹੋਈ ਦਰਦਨਾਕ ਮੌਤ
ਸਾਹਮਣੇ ਤੋਂ ਪਿੰਡ ਸੋਤਰਾ ਸਾਈਡ ਵੱਲੋਂ ਉਨ੍ਹਾਂ ਨੂੰ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਸੱਜੇ ਪਾਸੇ ਖੇਤਾਂ ਵੱਲ ਤੁਰ ਪਿਆ। ਪੁਲਸ ਪਾਰਟੀ ਨੇ ਸ਼ੱਕ ਦੇ ਬਿਨਾਂਹ ’ਤੇ ਕਾਬੂ ਕਰ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋ ਇਕ ਦੇਸੀ ਕੱਟਾ ਅਤੇ 6 ਜ਼ਿੰਦਾ ਰੋਦ 32 ਬੋਰ ਬਰਾਮਦ ਹੋਏ।ਕਾਬੂ ਕੀਤੇ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਉਰਫ਼ ਦੀਪਾ ਪੁੱਤਰ ਚੈਨ ਸਿੰਘ ਵਾਸੀ ਬਖਲੌਰ ਹਾਲਵਾਸੀ ਕਪੂਰਾ ਗਲੀ ਬੰਗਾ ਵੱਜੋ ਹੋਈ। ਉਸ ਨੂੰ ਅਗਲੀ ਕਾਰਵਾਈ ਲਈ ਥਾਣਾ ਸਿਟੀ ਬੰਗਾ ਲਿਆਂਦਾ ਗਿਆ ਅਤੇ ਉਸ ਖਿਲਾਫ ਮਾਮਲਾ ਨੰਬਰ 31 ਅਧੀਨ ਆਰਮ ਐਕਟ 25-54-59 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਅੱਜ ਡਾਕਟਰੀ ਜਾਂਚ ਉਪੰਰਤ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਆਯੂਸ਼ਮਾਨ ਸਕੀਮ ਤਹਿਤ ਇਲਾਜ ਬੰਦ ਕਰਨ ਦੇ ਰੌਂਅ 'ਚ ਪੰਜਾਬ ਦੇ ਨਿੱਜੀ ਹਸਪਤਾਲ, ਜਾਣੋ ਵਜ੍ਹਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਜਪਾ ਵੱਲੋਂ 'ਮਾਨ' ਸਰਕਾਰ ਖ਼ਿਲਾਫ਼ ਜਲੰਧਰ 'ਚ ਧਰਨਾ, ਕੇ. ਡੀ. ਭੰਡਾਰੀ ਨੇ ਆਖੀ ਇਹ ਗੱਲ
NEXT STORY