ਸ਼ਾਹਕੋਟ (ਅਰਸ਼ਦੀਪ)-ਸਥਾਨਕ ਨੈਸ਼ਨਲ ਹਾਈਵੇਅ ਮੋਗਾ ਰੋਡ ’ਤੇ ਚੱਕ ਬਾਹਮਣੀਆਂ ਟੋਲ ਪਲਾਜ਼ਾ ਨੇੜੇ ਮੋਟਰਸਾਈਕਲ ਅਤੇ ਸਕੂਟਰੀ ਦੀ ਆਹਮੋ-ਸਾਹਮਣੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਐਕਟਿਵਾ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਬੀਤੇ ਦਿਨ ਦੁਪਹਿਰ ਕਰੀਬ 1:15 ਵਜੇ ਜੋਗਿੰਦਰ ਸਿੰਘ (60 ਸਾਲ) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਚੱਕ ਬਾਹਮਣੀਆਂ ਜੋ ਆਪਣੇ ਮੋਟਰਸਾਈਕਲ ’ਤੇ ਸ਼ਾਹਕੋਟ ਤੋਂ ਮੋਗਾ ਵਾਲੇ ਪਾਸੇ ਨੂੰ ਜਾ ਰਿਹਾ ਸੀ। ਦੂਜੇ ਪਾਸੇ ਐਕਟਿਵਾ ਸਕੂਟਰੀ ’ਤੇ ਸਵਾਰ ਪਤੀ-ਪਤਨੀ ਵਿਜੈ (26) ਪੁੱਤਰ ਮੰਗੀ ਤੇ ਪ੍ਰੀਤੀ (28) ਪਤਨੀ ਵਿਜੈ ਵਾਸੀ ਮਾਲੜੀ (ਨਕੋਦਰ) ਮੋਗਾ ਤੋਂ ਸ਼ਾਹਕੋਟ ਵਾਲੀ ਸਾਈਡ ਨੂੰ ਆ ਰਹੇ ਸਨ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਦਾ ਪਹਿਲਾ ਪੜਾਅ ਸਮਾਪਤ, ਦੂਜੇ ਪੜਾਅ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸ਼ੁਰੂਆਤ
ਜਦ ਇਹ ਦੋਵੇਂ ਵਾਹਨ ਸ਼ਾਹਕੋਟ ਟੋਲ ਪਲਾਜ਼ੇ ਨੇੜੇ ਪਹੁੰਚੇ ਤਾਂ ਇਨ੍ਹਾਂ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਜੋਗਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦ ਕਿ ਐਕਟਿਵਾ ਸਵਾਰ ਪਤੀ-ਪਤਨੀ ਵਿਜੈ ਤੇ ਪ੍ਰੀਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ 112 ਦੇ ਮੁਲਾਜ਼ਮਾਂ ਵੱਲੋਂ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਨਕੋਦਰ ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ। ਇਸ ਸਬੰਧੀ ਸਬ-ਇੰਸਪੈਕਟਰ ਲਖਵੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਨਕੋਦਰ ਵਿਖੇ ਰੱਖਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ! ਪੰਜਾਬ 'ਚ 14 ਮਾਰਚ ਨੂੰ ਲੈ ਕੇ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਾਰੇ ਵਿਭਾਗ ਸਾਂਝੇ ਯਤਨਾਂ ਨਾਲ ਕਰਨ ਮਜ਼ਬੂਤ: ਹਰਦੀਪ ਸਿੰਘ ਮੁੰਡੀਆ
NEXT STORY