ਹੁਸ਼ਿਆਰਪੁਰ (ਰਾਕੇਸ਼)-ਥਾਣਾ ਬੁੱਲ੍ਹੋਵਾਲ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਸਰਬਜੀਤ ਸਿੰਘ ਸਾਥੀ ਮੁਲਾਜ਼ਮਾਂ ਨਾਲ ਅੱਡੇ ’ਚ ਮੌਜੂਦ ਸਨ। ਸਤਨਾਮ ਸਿੰਘ ਪੁੱਤਰ ਗੁਲਜ਼ਾਰਾ ਸਿੰਘ (ਨਿਵਾਸੀ ਗਗਨੌਲੀ, ਥਾਣਾ ਬੁੱਲ੍ਹੋਵਾਲ) ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਸ ਦਾ ਲੜਕਾ ਗੁਰਜੀਤ ਸਿੰਘ, ਜੋਕਿ ਨਸ਼ੇ ਕਰਨ ਦਾ ਆਦੀ ਹੈ, ਨਸ਼ਾ ਕਰਕੇ ਪਰਿਵਾਰ ਨੂੰ ਪ੍ਰੇਸ਼ਾਨ ਕਰਦਾ ਹੈ ਅਤੇ ਅੱਜ ਵੀ ਨਸ਼ਾ ਕਰ ਕੇ ਘਰ ’ਚ ਹੀ ਮੌਜੂਦ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ
ਸੂਚਨਾ ਮਿਲਦੇ ਹੀ ਪੁਲਸ ਟੀਮ ਸਾਥੀ ਮੁਲਾਜ਼ਮਾਂ ਨਾਲ ਸਤਨਾਮ ਸਿੰਘ ਦੇ ਘਰ ਪਹੁੰਚੀ ਤਾਂ ਵੇਖਿਆ ਕਿ ਇਕ ਨੌਜਵਾਨ ਬਰਾਮਦੇ ’ਚ ਮੰਜੇ ’ਤੇ ਬੈਠਾ ਸੀ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਕੇ ਜਦੋਂ ਨਾਮ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਗੁਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਦੱਸਿਆ। ਸਿਵਲ ਹਸਪਤਾਲ ਤੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
NEXT STORY