ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਸਹਿਬਾਜ਼ਪੁਰ ਦੇ ਮੋੜ ਨੇੜਿਓਂ 1 ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐਡੀਸ਼ਨਲ ਐੱਸ. ਐੱਚ. ਓ. ਟਾਂਡਾ ਜਗਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਜਸਵੀਰ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ: ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ! ਕਿਹਾ-ਬੰਦੇ ਦਾ ਪੁੱਤ ਬਣ ਕੇ...
ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਦਲਜੀਤ ਸਿੰਘ ਉਰਫ਼ ਦੱਲੀ ਪੁੱਤਰ ਸਤਨਾਮ ਸਿੰਘ ਵਾਸੀ ਮਿਰਜ਼ਾਪੁਰ ਨੂੰ 15 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
NEXT STORY