ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਹਾਸਲ ਹੋਈ ਜਦੋਂ 1 ਕਿੱਲੋਗ੍ਰਾਮ ਡੋਡਾ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ ਕੀਤਾ ਗਿਆ। ਮੁਲਜ਼ਮ ਦੀ ਪਛਾਣ ਪ੍ਰਮੇਸ਼ਵਰ ਸਿੰਘ ਉਰਫ਼ ਨੰਦ ਪੁੱਤਰ ਸੁਰਿੰਦਰ ਸਿੰਘ ਵਾਸੀ ਲਾਟੀਆਵਾਲ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ। ਉਸ ਪਾਸੋਂ 1 ਕਿੱਲੋਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਹੋਣ 'ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਭਾਰਤ-ਪਾਕਿ ਸੀਜ਼ਫਾਇਰ ਮਗਰੋਂ ਵੀ ਪੰਜਾਬ ਦੇ ਇਸ ਜ਼ਿਲ੍ਹੇ 'ਚ ਪਾਬੰਦੀਆਂ ਲਾਗੂ! DC ਨੇ ਜਾਰੀ ਕੀਤੇ ਹੁਕਮ
ਮੁਲਜ਼ਮ ਪ੍ਰਮੇਸ਼ਵਰ ਸਿੰਘ ਉਰਫ਼ ਨੰਦ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਹੋਰ ਵਿਅਕਤੀਆਂ ਦੇ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ। ਕਿਸੇ ਵੀ ਤਰ੍ਹਾਂ ਦਾ ਨਸ਼ਾ ਵੇਚਣ ਵਾਲੇ ਵਿਅਕਤੀ ਜਾਂ ਅਮਨ ਕਾਨੂੰਨ ਭੰਗ ਕਰਨ ਵਾਲੇ ਵਿਅਕਤੀਆ ਨੂੰ ਬਖ਼ਸ਼ਿਆ ਨਹੀ ਜਾਵੇਗਾ। ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਬੰਦ ਕਰਾਇਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਦੇ ਬਸਤੀ ਦਾਨਿਸ਼ਮੰਦਾ 'ਚ ਡਰੋਨ ਹਮਲੇ ਦੀ ਵਾਇਰਲ ਖ਼ਬਰ ਦਾ ਸਾਹਮਣੇ ਆਇਆ ਸੱਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ, ਟਰੇਨ ਆਉਣ ਦੇ ਬਾਵਜੂਦ ਫਾਟਕ 'ਚੋਂ ਲੰਘਦੇ ਰਹੇ ਲੋਕ
NEXT STORY