ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਪੁਲਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋਂ 10 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਦੁਨੀ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਬਲਾਚੌਰ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਆਉਂਦਾ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਸ ਨੇ ਤੁਰੰਤ ਸ਼ੱਕ ਦੇ ਆਧਾਰ 'ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 10 ਨਸ਼ੀਲੀਆਂ ਗੋਲ਼ੀਆਂ ਐਲਪਰਸ ਦੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਮ ਮਨਪ੍ਰੀਤ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ- ਪਤੀ-ਪਤਨੀ ਕਾਰਨ ਉਜੜਿਆ ਘਰ, ਬਾਥਰੂਮ 'ਚ ਇਸ ਹਾਲ 'ਚ ਨੌਜਵਾਨ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫਿਰ ਇਸ ਬੀਮਾਰੀ ਦਾ ਖ਼ਤਰਾ! ਨਾ ਮਿਲਾਓ ਕਿਸੇ ਨਾਲ ਹੱਥ, Guidelines ਜਾਰੀ
NEXT STORY