ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਗਰਨਾ ਸਾਹਿਬ ਬੱਸ ਸਟੈਂਡ ਤੋਂ ਪੈਦਲ ਆ ਰਹੇ ਇਕ ਵਿਅਕਤੀ ਦੀ ਚੈਕਿੰਗ ਕੀਤੀ ਤਾਂ ਉਸ ਦੇ ਕਬਜੇ ‘ਚੋਂ 12 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਅਤੇ ਏ. ਐੱਸ. ਆਈ. ਮਦਨ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਦਸੂਹਾ ਦੇ ਹੁਕਮਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਇਹ ਅਸਲਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਤੇਜਵੀਰ ਸਿੰਘ ਤੇਜੀ ਪੁੱਤਰ ਨਿਰਮਲ ਸਿੰਘ ਵਾਸੀ ਬੰਤਾ ਸਿੰਘ ਕਾਲੋਨੀ ਦਸੂਹਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਰੀਬ 10 ਨੌਜਵਾਨਾਂ ਨੇ 2 ਸਕੇ ਭਰਾਵਾਂ ਨੂੰ ਸ਼ਰੇਆਮ ਵੱਢਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
700 ਗ੍ਰਾਮ ਅਫ਼ੀਮ ਸਮੇਤ ਵਿਅਕਤੀ ਗ੍ਰਿਫ਼ਤਾਰ
NEXT STORY