ਬੰਗਾ/ ਬਹਿਰਾਮ (ਰਾਕੇਸ਼ ਅਰੋੜਾ)- ਥਾਣਾ ਬਹਿਰਾਮ ਅਧੀਨ ਆਉਂਦੀ ਪੁਲਸ ਚੌਂਕੀ ਮੇਹਲੀ ਪੁਲਸ ਵੱਲੋਂ 2 ਕਿਲੋ 250 ਗ੍ਰਾਮ ਡੋਡਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਬਹਿਰਾਮ ਦੇ ਐੱਸ. ਐੱਚ. ਓ. ਚੌਧਰੀ ਨੰਦ ਲਾਲ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਦੁਆਰਾ ਜਾਰੀ ਆਦੇਸ਼ਾਂ 'ਤੇ ਚੌਂਕੀ ਇੰਚਾਰਜ ਮੇਹਲੀ ਜਸਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਚੱਕ ਬਿਲਗਾ ਤੋਂ ਮੁੱਖ ਮਾਰਗ ਵੱਲ ਨੂੰ ਆ ਰਹੇ ਸਨ।
ਉਨਾਂ ਦੱਸਿਆ ਕਿ ਉਹ ਪਿੰਡ ਚੱਕ ਬਿਲਗਾ ਤੋਂ ਮਹਿਜ਼ 100 ਗਜ਼ ਪਿੱਛੇ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਹੱਥ ਵਿੱਚ ਇਕ ਵਜਨਦਾਰ ਥੈਲੀ ਫੜੀ ਪੈਂਦਲ ਆਉਂਦਾ ਵਿਖਾਈ ਦਿੱਤਾ। ਉਹ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਘਬਰਾ ਗਿਆ ਅਤੇ ਪਿੱਛੇ ਮੁੜਨ ਲੱਗਾ। ਇਸ ਦੌਰਾਨ ਉਸ ਨੇ ਹੱਥ ਵਿੱਚ ਫੜੀ ਵਜ਼ਨਦਾਰ ਥੈਲੀ ਨੂੰ ਸੜਕ ਕਿਨਾਰੇ ਵੱਲ ਸੁੱਟ ਦਿੱਤਾ। ਉਨ੍ਹਾਂ ਦੱਸਿਆ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਸਾਥੀ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਕੁਲਵਿੰਦਰ ਉਰਫ਼ ਇੰਦਰ ਪੁੱਤਰ ਸੰਤ ਰਾਮ ਨਿਵਾਸੀ ਕਿਰਪਾ ਨਗਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੱਸਿਆ।
ਇਹ ਵੀ ਪੜ੍ਹੋ- ਫਿਰ ਜਲੰਧਰ ਦਾ ਇਹ ਨੈਸ਼ਨਲ ਹਾਈਵੇਅ ਹੋ ਗਿਆ ਜਾਮ, ਆਵਾਜਾਈ ਠੱਪ, ਯਾਤਰੀ ਪਰੇਸ਼ਾਨ
ਉਨਾਂ ਦੱਸਿਆ ਜਦੋਂ ਉਸ ਦੁਆਰਾ ਸੜਕ ਕਿਨਾਰੇ ਸੁੱਟੇ ਥੈਲੇ ਨੂੰ ਚੁੱਕ ਉਸ ਦੀ ਦੀ ਜਾਂਚ ਕੀਤੀ ਤਾਂ ਉਸ ਵਿਚੋਂ 2 ਕਿਲੋ 250 ਗ੍ਰਾਮ ਡੋਡੇ ਬਰਾਮਦ ਹੋਏ, ਜਿਸ ਤੋਂ ਬਆਦ ਉਕਤ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜਲੰਧਰ ਨਗਰ ਨਿਗਮ ਵਿਚ 12 ਪਿੰਡਾਂ ਨੂੰ ਨਾ ਜੋੜਨਾ ਮੰਦਭਾਗਾ ਫ਼ੈਸਲਾ
NEXT STORY