ਫਗਵਾੜਾ (ਜਲੋਟਾ)-ਇਥੋਂ ਦੇ ਪਿੰਡ ਰਾਵਲਪਿੰਡੀ ਨੇੜੇ ਰੂਟੀਨ ਚੈਕਿੰਗ ਕਰ ਰਹੀ ਪੁਲਸ ਟੀਮ ਉਸ ਸਮੇਂ ਵਾਲ-ਵਾਲ ਬਚ ਗਈ, ਜਦੋਂ ਤੇਜ਼ ਰਫ਼ਤਾਰ ਆਲਟੋ ਕਾਰ ’ਚ ਆ ਰਹੇ ਇਕ ਨੌਜਵਾਨ ਨੇ ਨਾਕੇ ’ਤੇ ਰੁਕਣ ਦੀ ਬਜਾਏ ਪੁਲਸ ਟੀਮ ’ਤੇ ਹੀ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਹ ਕਾਰ ਸਮੇਤ ਉਥੋਂ ਫਰਾਰ ਹੋ ਗਿਆ, ਜਿਸ ਨੂੰ ਬਾਅਦ ’ਚ ਕੁਝ ਦੂਰੀ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਬਹਾਦਰੀ ਵਿਖਾਉਂਦੇ ਹੋਏ ਕਾਬੂ ਕਰ ਲਿਆ।
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਸ. ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਡੀ. ਐੱਸ. ਪੀ. ਜਸਪ੍ਰੀਤ ਸਿੰਘ, ਸੀ. ਆਈ. ਏ. ਸਟਾਫ਼ ਫਗਵਾੜਾ ਦੇ ਇੰਚਾਰਜ ਸਬ ਇੰਸਪੈਕਟਰ ਬਿਸ਼ਨ ਸਿੰਘ ਦੀ ਹਾਜ਼ਰੀ ’ਚ ਜਾਣਕਾਰੀ ਦਿੰਦੇ ਦੱਸਿਆ ਕਿ ਮੁਲਜ਼ਮ ਨੌਜਵਾਨ ਦੀ ਪਛਾਣ ਪ੍ਰਭਜੋਤ ਸਿੰਘ ਉਰਫ਼ ਬਿੱਲਾ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਖਲਿਆਣ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ ਸਿਰਫ਼ 26 ਸਾਲ ਹੈ, ਜਿਸ ਕੋਲੋਂ ਪੁਲਸ ਨੇ ਇਕ ਕਾਰ ਸਮੇਤ 32 ਬੋਰ ਦੀਆਂ 2 ਪਿਸਤੌਲਾਂ, ਦੋ ਮੈਗਜ਼ੀਨ ਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ- ਆਪ੍ਰੇਸ਼ਨ ਈਗਲ-5 : ਪੰਜਾਬ ਪੁਲਸ ਨੇ ਨਸ਼ਿਆਂ ਦੇ ਹੌਟਸਪੌਟਸ ਨੂੰ ਨਿਸ਼ਾਨਾ ਬਣਾ ਕੀਤੀ ਵੱਡੀ ਕਾਰਵਾਈ
ਐੱਸ. ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਮੁਲਜ਼ਮ ਪ੍ਰਭਜੋਤ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਪਹਿਲਾਂ ਵੀ ਥਾਣਾ ਰਾਵਲਪਿੰਡੀ ’ਚ ਕੁੱਟਮਾਰ, ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ ’ਚ ਐੱਨ. ਡੀ. ਪੀ. ਐੱਸ. ਐਕਟ, ਥਾਣਾ ਸਦਰ ਫਗਵਾੜਾ ’ਚ ਕਾਤਲਾਨਾ ਹਮਲਾ ਅਤੇ ਥਾਣਾ ਸਦਰ ਫਗਵਾੜਾ ’ਚ ਅਸਲਾ ਐਕਟ ਤਹਿਤ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਫਗਵਾੜਾ ਪੁਲਸ ਵੱਲੋਂ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਪੁਲਸ ਰਿਮਾਂਡ ਦੌਰਾਨ ਮੁਲਜ਼ਮ ਪ੍ਰਭਜੋਤ ਸਿੰਘ ਉਰਫ਼ ਬਿੱਲਾ ਕੋਲੋਂ ਹੋਰ ਵੀ ਅਹਿਮ ਖ਼ੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜਲੰਧਰ ਕਮਿਸ਼ਨਰੇਟ ਪੁਲਸ ਨੇ ਵੱਖ-ਵੱਖ ਸਕੂਲਾਂ 'ਚ ਜਿਨਸੀ ਸ਼ੋਸ਼ਣ, ਬਾਲ ਸ਼ੋਸ਼ਣ ਬਾਰੇ ਸੈਮੀਨਾਰ ਕਰਵਾਏ
NEXT STORY