ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਪੁਲਸ ਵੱਲੋਂ ਇਕ ਵਿਅਕਤੀ ਨੂੰ 250 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਆਦਮਪੁਰ ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਐੱਸ. ਆਈ. ਪ੍ਰੇਮਜੀਤ ਸਿੰਘ ਪੁਲਸ ਸਮੇਤ ਪਾਰਟੀ ਗਸ਼ਤ ਕਰ ਰਹੇ ਸੀ ਕਿ ਅਲਾਵਲਪੁਰ ਸਾਈਡ ਤੋਂ ਇਕ ਵਿਅਕਤੀ ਪੈਦਲ ਆ ਰਿਹਾ ਸੀ। ਉਸ ਨੂੰ ਸ਼ੱਕ ਪੈਣ 'ਤੇ ਰੋਕਿਆ ਗਿਆ।
ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 250 ਗ੍ਰਾਮ ਅਫ਼ੀਮ ਬਰਾਮਦ ਹੋਈ ਅਤੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਸੀਕਰੀ ਥਾਣਾ ਬੁਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਆਦਮਪੁਰ ਪੁਲਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੱਥੀਂ ਉਜਾੜ ਲਿਆ ਘਰ, ਸ਼ਾਹਕੋਟ ਵਿਖੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਬੇਰਹਿਮ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
Dr B R ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਲੰਧਰ ਨੂੰ ਮਿਲਿਆ ਰੈਂਕਿੰਗ ਬੈਂਡ
NEXT STORY