ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਨੂੰ 315 ਬੋਰ ਦੇਸੀ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੌਜਵਾਨ ਖ਼ਿਲਾਫ਼ ਥਾਣਾ ਸੁਭਾਨਪੁਰ ਵਿਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਐੱਸ. ਐੱਸ. ਪੀ. ਕਪੂਰਥਲਾ ਦੇ ਹੁਕਮਾਂ ’ਤੇ ਐੱਸ. ਪੀ. (ਡੀ.) ਪ੍ਰਭਜੋਤ ਸਿੰਘ ਅਤੇ ਡੀ. ਐੱਸ. ਪੀ. ਸੁਖਪਾਲ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਇੰਚਾਰਜ ਰਮਨ ਕੁਮਾਰ ਆਪਣੀ ਟੀਮ ਨਾਲ ਗਸ਼ਤ ਕਰ ਰਹੇ ਸਨ। ਸੀ. ਆਈ. ਏ. ਟੀਮ ਪਿੰਡ ਬਾਮੂਵਾਲ ਪੁਲੀ ਵਿਖੇ ਮੌਜੂਦ ਸੀ। ਜਦੋਂ ਦੂਜੇ ਪਾਸਿਓਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਅਤੇ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਆਪਣਾ ਨਾਮ ਹਰਮਨਜੀਤ ਸਿੰਘ ਉਰਫ਼ ਹਰਮਨ ਪੁੱਤਰ ਤਸਵੀਰ ਸਿੰਘ ਵਾਸੀ ਪਿੰਡ ਬਾਮੂਵਾਲ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਦੱਸਿਆ।
ਇਹ ਵੀ ਪੜ੍ਹੋ: ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ
ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਦੇਸੀ ਕੱਟਾ 315 ਬੋਰ ਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਅਸਲਾ ਐਕਟ ਦੇ 2 ਮਾਮਲੇ ਦਰਜ ਸਨ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਰ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: 'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ ਜਾ ਰਹੀ ਖੇਡ, ਵੀਡੀਓ ਵਾਇਰਲ
NEXT STORY