ਕਾਠਗੜ੍ਹ/ਨਵਾਂਸ਼ਹਿਰ (ਰਾਜੇਸ਼,ਤ੍ਰਿਪਾਠੀ)- ਥਾਣਾ ਕਾਠਗੜ੍ਹ ਦੀ ਪੁਲਸ ਨੇ ਇਕ ਵਿਅਕਤੀ ਨੂੰ 6 ਕਿਲੋ ਡੋਡੇ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ. ਰਾਕੇਸ਼ਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਹਾਈਟੈਕ ਨਾਕਾ ਆੰਸਰੋਂ ਵਿਖੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ’ਚ ਮੌਜੂਦ ਸੀ ਅਤੇ ਇਸ ਦੌਰਾਨ ਚੰਡੀਗੜ੍ਹ-ਰੋਪੜ ਵੱਲੋਂ ਆ ਰਹੀਆਂ ਸਵਾਰੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਸ ਦੌਰਾਨ ਨਾਕੇ ’ਤੇ ਵਾਹਨਾਂ ਦੀ ਲਾਈਨ ਲੱਗੀ ਹੋਈ ਸੀ, ਜਿਸ ’ਚੋਂ ਇਕ ਵਿਅਕਤੀ ਹੱਥ ’ਚ ਪਲਾਸਟਿਕ ਦਾ ਭਾਰਾ ਬੈਗ ਲੈ ਕੇ ਰੋਪੜ ਵਾਲੇ ਪਾਸੇ ਵੱਲ ਜਾਂਦਾ ਵੇਖਿਆ ਗਿਆ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਰੋਕ ਕੇ ਜਦੋਂ ਥੈਲੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 6 ਕਿਲੋ ਡੋਡੇ ਬਰਾਮਦ ਹੋਈ। ਐੱਸ. ਆਈ. ਨੇ ਦੱਸਿਆ ਕਿ ਫਡ਼ੇ ਗਏ ਨੌਜਵਾਨ ਦੀ ਪਛਾਣ ਜਗਤਾਰ ਸਿੰਘ ਵਾਸੀ ਪਿੰਡ ਜੰਡਵਾਲ ਥਾਣਾ ਮੁਕੇਰੀਆਂ ਜ਼ਿਲਾ ਹੁਸ਼ਿਆਰਪੁਰ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰਾਜ ਸਭਾ 'ਚ ਗਰਜੇ ਸੰਤ ਸੀਚੇਵਾਲ, ਪੰਜਾਬ ਦੇ ਕਿਸਾਨਾਂ ਨੂੰ ਕੀਤਾ ਜਾ ਰਿਹੈ ਬਦਨਾਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬਿਜਲੀ ਦਾ ਫਾਲਟ ਪੈਂਦੇ ਹੀ ਹੋਵੇਗਾ ਹੱਲ: ਲੱਖਾਂ ਦੀ ਲਾਗਤ ਨਾਲ ਪੰਜਾਂ ਡਿਵੀਜ਼ਨਾਂ ਨੂੰ ਮਿਲਣਗੀਆਂ ਟਰਾਲੀਆਂ
NEXT STORY