ਕਪੂਰਥਲਾ (ਭੂਸ਼ਣ/ਮਲਹੋਤਰਾ)-ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਹੋਏ ਐਤਵਾਰ ਨੂੰ ਸੀ. ਆਈ. ਏ. ਸਟਾਫ਼ ਦੀ ਪੁਲਸ ਵੱਲੋਂ ਤਲਾਸ਼ੀ ਦੌਰਾਨ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ ਗਿਆ। ਕਾਬੂ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ’ਚ ਆਰਮਜ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਏ. ਐੱਸ. ਆਈ. ਕੁਲਦੀਪ ਸਿੰਘ ਆਪਣੀ ਟੀਮ ਦੇ ਨਾਲ ਕੁਸ਼ਟ ਆਸ਼ਰਮ ਰੋਡ ’ਤੇ ਦੇਰ ਸ਼ਾਮ ਥੱਕਾ ਕਲੋਨੀ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ’ਤੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਝਰਮਲ ਸਿੰਘ ਉਰਫ਼ ਚੌਧਰੀ ਵਾਸੀ ਪਿੰਡ ਨੂਰਪੁਰ ਲੁਬਾਣਾ ਦੱਸਿਆ।
ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਇਕ ਦੇਸੀ ਪਿਸਤੌਲ (7.65 ਐੱਮ. ਐੱਮ.) ਅਤੇ 2 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ, ਜਿਸ ਦੇ ਆਧਾਰ ’ਤੇ ਮੁਲਜ਼ਮ ਝਰਮਲ ਸਿੰਘ ਉਰਫ਼ ਚੌਧਰੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ 1 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਕੋਲੋਂ ਪੁਲਸ ਵੱਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਜ਼ੀਰਾ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਹੁਣ ਇਕ ਹੀ ਬਟਨ ਨਾਲ ਹੋਵੇਗਾ ਸਤਲੁਜ ਦਰਿਆ ’ਤੇ ਬਣੇ ਡੈਮ ਦੇ ਗੇਟਾਂ ਦਾ ਸੰਚਾਲਨ
NEXT STORY