ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਜੋਂ ਵਰਤੇ ਜਾਂਦੇ 5 ਟੀਕਿਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਵਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿਚ ਕਿਸ਼ਨਪੁਰਾ ਨਹਿਰ ਦੀ ਪਟੜੀ ਤੋਂ ਪਿੰਡ ਭਾਨਮਾਜਰਾ ਵੱਲ ਜਾ ਰਹੀ ਸੀ ਤਾਂ ਕਿਸ਼ਨਪੁਰ ਨਹਿਰ ਦੇ ਪੁਲ ਕੋਲ ਝਾੜੀਆਂ ਕੋਲ ਖੜ੍ਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਜੇਬ ’ਚੋਂ ਇਕ ਪਲਾਸਟਿਕ ਦੇ ਲਿਫ਼ਾਫ਼ੇ ਨੂੰ ਹੇਠਾਂ ਸੁੱਟ ਦਿੱਤਾ ਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- 2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ ਨਸ਼ੇ ਦੇ ਤੌਰ ’ਤੇ ਵਰਤੇ ਜਾਂਦੇ 5 ਟੀਕੇ ਬਰਾਮਦ ਹੋਏ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਵਿਅਕਤੀ ਦੀ ਪਛਾਣ ਪਰਵਿੰਦਰ ਕੁਮਾਰ ਉਰਫ਼ ਕਾਕਾ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਸ਼ੀ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿੱਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਪੁਲਸ ਨੂੰ ਗ੍ਰਨੇਡ ਅਟੈਕ ਦੀ ਧਮਕੀ, ਗੈਂਗਸਟਰਾਂ ਨੇ ਪੋਸਟ ਪਾ ਕਿਹਾ ਜੇ ਨਾਕਾ ਲਾਇਆ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
NEXT STORY