ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਪੁਲਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ ਚਾਰਕਿਲੋ ਡੋਡੇ ਬਰਾਮਦ ਕੀਤੀ। ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਬਖਸ਼ਾ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਟਰੱਕ ਯੂਨੀਅਨ ਨਵਾਂਸ਼ਹਿਰ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਇਕ ਵਿਆਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਚੱਲਣ ਲੱਗਾ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 4 ਕਿਲੋ ਡੋਡੇ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਮੁਲਜ਼ਮ ਦੀ ਪਛਾਣ ਗਗਨਦੀਪ ਦੇ ਰੁਪ ਵਿੱਚ ਹੋਈ ਹੈ।
ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
NEXT STORY