ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ, ਪੁਲਸ ਨੇ 100.72 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਏ. ਐੱਸ. ਆਈ. ਸੌਦਾਗਰ ਦੀ ਅਗਵਾਈ 'ਚ ਪੁਲਸ ਦੀ ਇਕ ਟੀਮ ਸ਼ੇਖਾਮਜ਼ਾਰਾ ਪੁਲਸ ਚੌਕੀ ਤੋਂ ਪਿੰਡ ਗੜ੍ਹੀ ਉਧੋਵਾਲ ਵੱਲ ਜਾ ਰਹੀ ਸੀ। ਰੇਲਵੇ ਕਰਾਸਿੰਗ ਪਾਰ ਕਰਨ 'ਤੇ ਉਨ੍ਹਾਂ ਨੇ ਇਕ ਨੌਜਵਾਨ ਨੂੰ ਆਉਂਦੇ ਵੇਖਿਆ। ਪੁਲਸ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਹੱਥ ਵਿੱਚ ਫੜਿਆ ਇਕ ਭਾਰੀ ਮੋਮੀ ਲਿਫ਼ਾਫ਼ਾ ਲੈ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਤਲਾਸ਼ੀ ਲੈਣ ''ਤੇ ਲਿਫ਼ਾਫ਼ੇ ਵਿੱਚੋਂ 100.72 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਰੀਕ ਸਿੰਘ ਉਰਫ਼ ਵਿੱਕੀ, ਪੁੱਤਰ ਦੇਸਰਾਜ, ਵਾਸੀ ਪਿੰਡ ਤਾਜਪੁਰਾ, ਮੁਹੱਲਾ ਰਾਹੋਂ ਵਜੋਂ ਕੀਤੀ। ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ
ਐੱਸ. ਐੱਸ. ਪੀ. ਨੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਖ਼ੁਸ਼ਹਾਲ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਇਹ ਵੀ ਕਿਹਾ ਕਿ ਉਹ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਅਜਿਹੇ ਵਿਅਕਤੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਪੁਲਸ ਦਾ ਸਹਿਯੋਗ ਕਰਨ। ਐੱਸ. ਐੱਸ. ਪੀ. ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੁਲਸ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
NEXT STORY