ਬੰਗਾ (ਰਾਕੇਸ਼ ਅਰੋੜਾ)- ਥਾਣਾ ਸਦਰ ਬੰਗਾ ਪੁਲਸ ਵੱਲੋਂ 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਅਵਤਾਰ ਸਿੰਘ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ਦੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਪਿੰਡ ਮਜਾਰੀ, ਮੱਲੂਪੋਤਾ ਸਾਈਡ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
ਜਿਵੇਂ ਹੀ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਮਜਾਰੀ ਦੇ ਸ਼ਮਸ਼ਾਨਘਾਟ ਦੇ ਸਾਹਮਣੇ ਪੁੱਜੀ ਤਾਂ ਪਿੰਡ ਮੱਲੂਪੋਤਾ ਦੀ ਤਰਫੋਂ ਇਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ। ਜੋ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਘਬਰਾ ਗਿਆ ਅਤੇ ਉਸ ਨੇ ਆਪਣੇ ਪਹਿਨੇ ਹੋਏ ਲੋਅਰ ਦੀ ਜੇਬ 'ਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ। ਜਿਸ 'ਤੇ ਸ਼ੱਕ ਪੈਣ 'ਤੇ ਏ. ਐੱਸ. ਆਈ. ਅਵਤਾਰ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ।
ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਦੀ ਪਛਾਣ ਜੋਗਿੰਦਰ ਕੁਮਾਰ ਉਰਫ਼ ਨੋਨੀ ਪੁੱਤਰ ਗੋਵਰਧਨ ਪਾਲ ਵਾਸੀ ਮੁਹੱਲਾ ਮੁਕਤਪੁਰਾ ਬੰਗਾ ਵਜੋਂ ਹੋਈ। ਜਦੋਂ ਸਾਥੀ ਕਰਮਚਾਰੀਆਂ ਵੱਲੋਂ ਉਸ ਵੱਲੋਂ ਘਾਹ ਫੂਸ ਵੱਲ ਨੂੰ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਉਪਰੋਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ 'ਚ ਪਾਣੀ ਦੇ ਛਿੱਟੇ ਪੈਣ ਦਾ ਵਿਰੋਧ ਕਰਨ 'ਤੇ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ
NEXT STORY