ਬੰਗਾ (ਅਰੋੜਾ)-ਥਾਣਾ ਸਿਟੀ ਬੰਗਾ ਪੁਲਸ ਵੱਲੋਂ 1.60 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਏ. ਐੱਸ. ਆਈ. ਨਰੇਸ਼ ਕੁਮਾਰ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਜਦੋਂ ਫਗਵਾੜਾ ਰੋਡ 'ਤੇ ਸਥਿਤ ਸ਼ਿਵਾਲਿਕ ਇਨਕਲੇਵ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਹੋਇਆ ਵਿਖਾਈ ਦਿੱਤਾ। ਜਿਸ ਨੇ ਸਾਹਮਣੇ ਤੋਂ ਪੁਲਸ ਪਾਰਟੀ ਨੂੰ ਆਉਂਦਾ ਵੇਖ ਆਪਣੇ ਹੱਥ 'ਚ ਫੜਿਆ ਇੱਕ ਲਿਫ਼ਾਫ਼ਾ ਨਜ਼ਦੀਕ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ ਅਤੇ ਆਪ ਮੌਕੇ ਤੋਂ ਖਿਸਕਣ ਲੱਗਾ।
ਇਹ ਵੀ ਪੜ੍ਹੋ: ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਜਿਸ 'ਤੇ ਸ਼ੱਕ ਪੈਣ 'ਤੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਕਾਬੂ ਆਏ ਨੌਜਵਾਨ ਦੀ ਪਛਾਣ ਕੁਲਵੀਰ ਕੁਮਾਰ ਪੁੱਤਰ ਗਿਆਨ ਚੰਦ ਨਿਵਾਸੀ ਵਾਸੀ ਪਿੰਡ ਲੰਗੇਰੀ ਵਜੋਂ ਹੋਈ। ਉਨ੍ਹਾਂ ਦੱਸਿਆ ਜਦੋਂ ਸਾਥੀ ਕਰਮਚਾਰੀਆਂ ਵੱਲੋਂ ਉਸ ਦੁਆਰਾ ਘਾਹ ਫੂਸ ਵੱਲ ਸੁੱਟੇ ਗਏ ਲਿਫ਼ਾਫ਼ੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 1.60 ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਉਪਰੋਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15 ਜੋੜੀ ਸਪੈਸ਼ਲ ਟਰੇਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ
NEXT STORY