ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਬਲਾਚੌਰ ਤੋਂ ਪਿੰਡ ਮਜਾਰੀ ਵੱਲ ਜਾ ਰਹੀ ਸੀ ਤਾਂ ਟੋਲ ਪਲਾਜ਼ਾ ਨੇੜੇ ਦੂਜੇ ਪਾਸਿਓਂ ਆ ਰਿਹਾ ਇਕ ਨੌਜਵਾਨ ਪੁਲਸ ਨੂੰ ਵੇਖ ਕੇ ਡਰ ਗਿਆ। ਏ. ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ।
ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਨੌਜਵਾਨ ਦੀ ਪਛਾਣ ਰਜਤ ਕੁਮਾਰ ਵਾਸੀ ਪਿੰਡ ਕਰਾਵਰ, ਥਾਣਾ ਬਲਾਚੌਰ ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਨੌਜਵਾਨ ਖ਼ਿਲਾਫ਼ ਥਾਣਾ ਬਲਾਚੌਰ ਥਾਣਾ ਵਿਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰੀ ਅਣਹੋਣੀ ਨੇ ਵਿਛਾ 'ਤੇ ਸੱਥਰ, ਕਾਲਜ ਦੇ ਪ੍ਰੋਫ਼ੈਸਰ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਦੀ ਨਵੀਂ ਕ੍ਰਾਂਤੀ 'ਸਕੂਲ ਆਫ ਐਮੀਨੈਂਸ'
NEXT STORY