ਰਾਹੋਂ (ਪ੍ਰਭਾਕਰ)- ਰਾਹੋਂ ਪੁਲਸ ਵੱਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ. ਐੱਸ. ਪੀ. ਡਾਕਟਰ ਮਹਿਤਾਬ ਸਿੰਘ ਵੱਲੋਂ ਨਸ਼ਾ ਵਿਰੋਧੀ ਚਲਾਈ ਮਹਿਮ ਨੂੰ ਅੱਗੇ ਵਧਾਉਂਦੇ ਹੋਏ ਥਾਣਾ ਰਾਹੋਂ ਦੇ ਇੰਸਪੈਕਟਰ ਚੌਧਰੀ ਨੰਦ ਲਾਲ ਦੀ ਅਗਵਾਈ ਵਿਚ ਸਬ ਇੰਸਪੈਕਟਰ ਰਾਮਪਾਲ ਅਤੇ ਹੈੱਡ ਕਾਂਸਟੇਬਲ ਜਰਨੈਲ ਸਿੰਘ ਪੁਲਸ ਪਾਰਟੀ ਦੇ ਨਾਲ ਚੈਕਿੰਗ ਲਈ ਜਾ ਰਹੇ ਸੀ ਕਿ ਪਿੰਡ ਸਹੋਤਾ 'ਤੇ ਕੋਲ ਸਾਹਮਣੇ ਤੋਂ ਇਕ ਨੌਜਵਾਨ ਟੀ-ਸ਼ਰਟ ਅਤੇ ਕੈਪਰੀ ਪਾਈ ਆ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
ਪੁਲਸ ਨੂੰ ਵੇਖ ਕੇ ਜਿਵੇਂ ਹੀ ਪਿੱਛੇ ਨੂੰ ਮੁੜਨ ਲੱਗਾ ਤਾ ਉਸ ਨੇ ਆਪਣੀ ਕੈਪਰੀ ਦੀ ਜੇਬ ’ਚੋਂ ਇਕ ਪਲਾਸਟਿਕ ਦਾ ਮੋਮੀ ਲਿਫ਼ਾਫ਼ਾ ਘਾਹ ਫੂਸ ਵਿਚ ਸੁੱਟ ਦਿੱਤਾ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਪਲਾਸਟਿਕ ਦੇ ਲਿਫ਼ਾਫ਼ੇ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਇੰਸਪੈਕਟਰ ਚੌਧਰੀ ਨੰਦ ਲਾਲ ਨੇ ਦੱਸਿਆ ਕਿ ਅਸੀਂ ਵਿਅਕਤੀ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਮੰਗਤ ਰਾਮ ਵਾਸੀ ਪਿੰਡ ਸਹੋਤਾ ਦੇ ਰੂਪ ਵਿਚ ਹੋਈ। ਇਸ ਦੇ ਖ਼ਿਲਾਫ਼ ਸਬ ਇੰਸਪੈਕਟਰ ਰਾਮਪਾਲ ਨੇ ਧਾਰਾ ਐਨਡੀਪੀਐਸ ਤਹਿਤ ਮੁਕਦਮਾ ਦਰਜ ਕਰਕੇ ਇਸ ਨੂੰ ਨਵਾਂਸ਼ਹਿਰ ਦੀ ਅਦਾਲਤ ਵਿਚ ਪੇਸ਼ ਕੀਤਾ।
ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ, ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫ਼ਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
NEXT STORY