ਜਲੰਧਰ (ਕੁੰਦਨ, ਪੰਕਜ)- 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਲੰਧਰ ਪੁਲਸ ਨੇ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਵੇਰਵਾ ਦਿੰਦੇ ਹੋਏ ਪੁਲਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ 01 ਅਪ੍ਰੈਲ ਨੂੰ ਕ੍ਰਾਈਮ ਬ੍ਰਾਂਚ ਦੀ ਇਕ ਪੁਲਸ ਟੀਮ ਕਪੂਰਥਲਾ ਰੋਡ, ਵਰਿਆਣਾ ਮੋੜ ਤੋਂ ਲੈਦਰ ਕੰਪਲੈਕਸ, ਬਸਤੀ ਬਾਵਾ ਖੇਲ ਦੇ ਖੇਤਰ ਵਿੱਚ ਮੌਜੂਦ ਸੀ। ਗਸ਼ਤ ਦੌਰਾਨ ਉਨ੍ਹਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਸੜਕ ਕਿਨਾਰੇ ਖੜ੍ਹਾ ਵੇਖਿਆ। ਤਲਾਸ਼ੀ ਲੈਣ 'ਤੇ ਪੁਲਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਦੋਸ਼ੀ ਦੀ ਪਛਾਣ ਵਿਪਨ ਸ਼ਰਮਾ ਪੁੱਤਰ ਕੁੰਦਨ ਲਾਲ ਸ਼ਰਮਾ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਦੋਸ਼ੀ ਨੂੰ ਸੰਤ ਨਿਰੰਕਾਰੀ ਭਵਨ ਬਸਤੀ ਬਾਵਾ ਖੇਲ ਜਲੰਧਰ ਦੇ ਨੇੜੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਆਬਕਾਰੀ ਐਕਟ ਅਤੇ ਹੋਰ ਕਈ ਅਪਰਾਧਿਕ ਧਾਰਾਵਾਂ ਤਹਿਤ 10 ਐੱਫ਼. ਆਈ. ਆਰ. ਪਹਿਲਾਂ ਤੋਂ ਦਰਜ ਹਨ। ਸੀ. ਪੀ. ਜਲੰਧਰ ਨੇ ਜ਼ੋਰ ਦੇ ਕੇ ਕਿਹਾ ਕਿ ਦੋਸ਼ੀ ਪਾਸੋ ਪੁੱਛਗਿੱਛ ਜਾਰੀ ਹੈ, ਜਿਸ ਦਾ ਉਦੇਸ਼ ਡਰੱਗ ਸਪਲਾਈ ਨੈੱਟਵਰਕ ਦਾ ਪਰਦਾਫ਼ਾਸ਼ ਕਰਨਾ ਅਤੇ ਇਸ ਨੂੰ ਖ਼ਤਮ ਕਰਨਾ ਹੈ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਖਜ਼ਾਨੇ ਵਿਚ ਡਿੱਗੇ 9,878 ਕਰੋੜ ਰੁਪਏ ਅਤੇ ਹੁਣ ਲੋਕਾਂ ਨੂੰ ਲੱਖਾਂ ਦੀ ਨਕਦੀ ਵੰਡੇਗੀ ਸਰਕਾਰ, ਜਾਣੋ ਅੱਜ ਦੀਆਂ ਟੌਪ-10 ਖਬਰਾਂ
NEXT STORY