ਕਪੂਰਥਲਾ (ਮਹਾਜਨ/ਭੂਸ਼ਣ/ਮਲਹੋਤਰਾ)- ਕਪੂਰਥਲਾ ਵਿਖੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਪੂਰਥਲਾ ’ਚ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਐੱਸ. ਪੀ. (ਡੀ) ਪ੍ਰਭਜੋਤ ਸਿੰਘ ਅਤੇ ਡੀ. ਐੱਸ. ਪੀ ਸਬ ਡਿਵੀਜ਼ਨ ਦੀਪ ਕਰਨ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਕੰਵਰਜੀਤ ਸਿੰਘ ਬੱਲ ਨੇ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਸਵੰਤ ਸਿੰਘ ਉਰਫ਼ ਸਾਗਰ ਪੁੱਤਰ ਅਵਤਾਰ ਸਿੰਘ ਵਾਸੀ ਲੱਖਣ ਕਲਾ ਡੇਰੇ ਥਾਣਾ ਸਦਰ ਕਪੂਰਥਲਾ ਜ਼ਿਲ੍ਹਾ ਕਪੂਰਥਲਾ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਜਿਸ 'ਤੇ ਜਸਵੰਤ ਸਿੰਘ ਉਰਫ਼ ਸਾਗਰ ਪੁੱਤਰ ਅਵਤਾਰ ਸਿੰਘ ਵਾਸੀ ਲੱਖਣ ਕਲਾ ਡੇਰੇ ਥਾਣਾ ਸਦਰ ਕਪੂਰਥਲਾ ਜ਼ਿਲ੍ਹਾ ਕਪੂਰਥਲਾ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 48 ਘੰਟੇ ਭਾਰੀ! ਮੌਮਮ ਦੀ ਹੋਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ ਤੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰਾਂ ਨੇ ਦਿਨ-ਦਿਹਾੜੇ ਘਰ ’ਚੋਂ ਸੋਨੇ ਦੇ ਗਹਿਣੇ, ਵਿਦੇਸ਼ੀ ਕਰੰਸੀ ਤੇ ਲੈਪਟਾਪ ’ਤੇ ਕੀਤਾ ਹੱਥ ਸਾਫ਼
NEXT STORY