ਟਾਂਡਾ ਉੜਮੜ (ਵਰਿੰਦਰ ਪੰਡਿਤ, ਮੋਮੀ)-ਟਾਂਡਾ ਪੁਲਸ ਦੀ ਟੀਮ ਨੇ ਧੁੱਸੀ ਬੰਨ੍ਹ ਸਲੇਮਪੁਰ ਨੇੜੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਰਾਜਵਿੰਦਰ ਸਿੰਘ ਦੀ ਟੀਮ ਨੂੰ ਇਹ ਸਫ਼ਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ
ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਗਸ਼ਤ ਕਰ ਲਈ ਸੀ ਤਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਸੋਹਣ ਸਿੰਘ ਵਾਸੀ ਸੀਕਰੀ ਨੂੰ ਹੈਰੋਇਨ ਸਣੇ ਕਾਬੂ ਕਰਕੇ ਇਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬੀਓ ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰੇਨਾਂ ਦੀ ਦੇਰੀ : ਸਵਰਨ ਸ਼ਤਾਬਦੀ 40 ਮਿੰਟ ਲੇਟ, ਜਨਨਾਇਕ ਤੇ ਹੀਰਾਕੁੰਡ ਨੇ ਕਰਵਾਈ 2-2 ਘੰਟੇ ਉਡੀਕ
NEXT STORY