ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਥਾਣਾ ਸਿਟੀ ਨਵਾਂਸ਼ਹਿਰ ਤੋਂ ਰੇਲਵੇ ਕ੍ਰਾਸਿੰਗ ਬੰਗਾ ਰੋਡ ਰਾਹੀਂ ਪਿੰਡ ਮਹਾਲੋਂ ਤੋਂ ਆਹਲੂਵਾਲੀਆ ਫਾਰਮ ਨੂੰ ਜਾ ਰਹੀ ਸੀ ਤਾਂ ਸਾਹਮਣੇ ਵਾਲੇ ਪਾਸਿਓਂ ਇਕ ਨੌਜਵਾਨ ਪੈਦਲ ਆਉਂਦਾ ਵੇਖਿਆ, ਉਹ ਪੁਲਸ ਪਾਰਟੀ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜੇ ਲਿਫ਼ਾਫ਼ੇ ਨੂੰ ਘਾਹ ਵਿਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਦਾ ਖ਼ੂਬਸੂਰਤ ਨਜ਼ਾਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
NEXT STORY