ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਮੇਨ ਚੌਕ ਕੰਗਣਾ ਪੁਲ ਤੋਂ ਬਿਸਤ ਦੁਆਬ ਨਹਿਰ ਦੇ ਨਾਲ-ਨਾਲ ਲਿੰਕ ਰੋਡ ਤੋਂ ਮਹਿਤਪੁਰ ਉਲੱਧਣੀ ਵਾਲੇ ਪਾਸੇ ਜਾ ਰਹੀ ਸੀ ਤਾਂ ਰਸਤੇ ਵਿਚ ਕੱਚੀ ਸੜਕ ਕੋਲ ਇਕ ਨੌਜਵਾਨ ਖੜ੍ਹਾ ਵੇਖਿਆ ਗਿਆ।
ਇਹ ਵੀ ਪੜ੍ਹੋ: ਪੰਜਾਬ: ਮੈਡੀਕਲ ਦੇ 4 ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਉਕਤ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਹੱਥ ਵਿਚ ਫੜੀਆ ਚੀਜ਼ਾਂ ਹੇਠਾਂ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੀ ਗਈ ਚੀਜ਼ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰੋਹਿਤ ਉਰਫ਼ ਜੋਨੀ ਪੁੱਤਰ ਸਤਨਾਮ ਸਿੰਘ ਵਾਸੀ ਬਲਾਚੌਰ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਰੇਲਵੇ ਸਟੇਸ਼ਨ 'ਤੇ ਨਕਲੀ ਮੁਲਾਜ਼ਮ ਬਣ ਕੇ ਦੋ ਪ੍ਰਵਾਸੀ ਮਜ਼ਦੂਰਾਂ ਤੋਂ ਠੱਗੇ 17 ਹਜ਼ਾਰ ਰੁਪਏ
NEXT STORY