ਬੰਗਾ (ਅਰੋੜਾ)-ਥਾਣਾ ਸਦਰ ਬੰਗਾ ਪੁਲਸ ਦੁਆਰਾ 1.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਤਕੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬੰਗਾ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਏ. ਐੱਸ. ਆਈ. ਜਸਕਰਨ ਸਿੰਘ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ’ਤੇ ਸਵਾਰ ਹੋ ਕੇ ਥਾਣਾ ਸਦਰ ਬੰਗਾ ਤੋਂ ਪਿੰਡ ਜੰਡਿਆਲਾ ਸੂਆ ਨਹਿਰ ਦੇ ਨਾਲ-ਨਾਲ ਆਦਰਸ਼ ਸਕੂਲ ਜੰਡਿਆਲਾ ਸਾਈਡ ਨੂੰ ਜਾ ਰਹੇ ਸੀ, ਤਾਂ ਸਾਹਮਣੇ ਤੋਂ ਆਦਰਸ਼ ਸਕੂਲ ਦੀ ਤਰਫੋਂ ਇਕ ਨੌਜਵਾਨ ਪੈਦਲ ਹੁੰਦਾ ਹੋਇਆ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਕੇ ਘਬਰਾ ਗਿਆ ਅਤੇ ਪਿੱਛੇ ਨੂੰ ਮੁੜ ਪਿਆ।
ਇਹ ਵੀ ਪੜ੍ਹੋ: ਸਚਿਨ ਪਾਇਲਟ ਦਾ ਵੱਡਾ ਦਾਅਵਾ! ਵੱਡੇ ਬਹੁਮਤ ਨਾਲ ਪੰਜਾਬ 'ਚ ਬਣੇਗੀ ਕਾਂਗਰਸ ਦੀ ਸਰਕਾਰ
ਉਨ੍ਹਾਂ ਦੱਸਿਆ ਮੁੜਦੇ ਹੀ ਸਾਰ ਉਕਤ ਨੌਜਵਾਨ ਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਨਜ਼ਦੀਕ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ ਅਤੇ ਤੇਜ਼ੀ ਨਾਲ ਚੱਲਣ ਲੱਗਾ, ਜਿਸ ’ਤੇ ਸ਼ੱਕ ਪੈਣ 'ਤੇ ਏ. ਐੱਸ. ਆਈ. ਜਸਕਰਨ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਪਰੋਕਤ ਨੌਜਵਾਨ ਨੂੰ ਰੋਕਿਆ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਨੌਜਵਾਨ ਦੀ ਪਛਾਣ ਗੁਰਸ਼ਰਨ ਉਰਫ ਚਿੱਟਾ ਪੁੱਤਰ ਹਰਦਿਆਲ ਨਿਵਾਸੀ ਪਿੰਡ ਜੀਂਦੋਵਾਲ ਥਾਣਾ ਸਿਟੀ ਬੰਗਾ ਵਜੋਂ ਹੋਈ।
ਇਹ ਵੀ ਪੜ੍ਹੋ: ਸੰਗਰੂਰ ਰੈਲੀ 'ਚ ਬੋਲੇ ਬਾਜਵਾ, ਪੰਜਾਬ 'ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ
ਉਨ੍ਹਾਂ ਦੱਸਿਆ ਜਦੋਂ ਪੁਲਸ ਪਾਰਟੀ ਵੱਲੋਂ ਉਸ ਦੁਆਰਾ ਸੁੱਟੇ ਗਏ ਲਿਫਾਫੇ ਨੂੰ ਚੁਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿਚੋਂ 1.50 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੁਲੱਥ ਪੁਲਸ ਨੇ ਗਾਂਜੇ ਸਮੇਤ ਪ੍ਰਵਾਸੀ ਵਿਅਕਤੀ ਕੀਤਾ ਗ੍ਰਿਫ਼ਤਾਰ
NEXT STORY