ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਭੂਲਪੁਰ ਨਜ਼ਦੀਕ ਇਕ ਨੌਜਵਾਨ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੁੱਖ ਸਿਪਾਹੀ ਹਰਪਾਲ ਸਿੰਘ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਜਸਵਿੰਦਰ ਭੱਲਾ ਦੀ ਮੌਤ 'ਤੇ ਕਾਮੇਡੀ ਕਲਾਕਾਰ ਪਤੀਲਾ ਨੇ ਜਤਾਇਆ ਦੁੱਖ਼, ਭਾਵੁਕ ਹੁੰਦਿਆਂ ਦੱਸੀਆਂ ਅਹਿਮ ਗੱਲਾਂ
ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਕੱਕਲੀ ਪੁੱਤਰ ਚਮਨ ਲਾਲ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮੁਲਜ਼ਮ ਦੀ ਸ਼ਰਾਬ ਸਬੰਧੀ ਸਪਲਾਈ ਲਾਈਨ ਕੀ ਸੀ।
ਇਹ ਵੀ ਪੜ੍ਹੋ: Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ ਵੱਡਾ ਐਕਸ਼ਨ
ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! Emergency ਹਾਲਾਤ 'ਚ...
NEXT STORY