ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹਿਮਾਚਲ ਪ੍ਰਦੇਸ਼ ਦੀ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਕਿ ਮੁੱਖ ਸਿਪਾਹੀ ਅਨਿਲ ਕੁਮਾਰ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਪਿੰਡ ਚੰਗੜਵਾਂ ਵਿਖੇ ਸ਼ਾਹ ਨਹਿਰ ਦੇ ਪੁਲ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪਿੰਡ ਚੰਗੜਵਾਂ ਵੱਲੋਂ ਇਕ ਵਿਅਕਤੀ ਮੋਢੇ 'ਤੇ ਬੋਰਾ ਚੁੱਕੀ ਪੈਦਲ ਆਉਂਦਾ ਵਿਖਾਈ ਦਿੱਤਾ। ਸਾਹਮਣੇ ਪੁਲਸ ਪਾਰਟੀ ਨੂੰ ਵੇਖ ਕੇ ਜਦੋਂ ਉਸ ਨੇ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕੀਤੀ ਤਾਂ ਮੁੱਖ ਸਿਪਾਹੀ ਅਨਿਲ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਮੁਸਤੈਦੀ ਵਿਖਾਉਂਦੇ ਹੋਏ ਉਸ ਨੂੰ ਮੌਕੇ 'ਤੇ ਹੀ ਦਬੋਚ ਲਿਆ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ
ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਯਸ਼ਪਾਲ ਉਰਫ਼ ਸਾਬੀ ਪੁੱਤਰ ਦੀਵਾਨ ਲਾਲ, ਵਾਸੀ ਪਿੰਡ ਕਾਂਵਾਵਾਲੀ ਥਾਣਾ ਦਸੂਹਾ ਵਜੋਂ ਹੋਈ ਹੈ। ਜਦੋਂ ਪੁਲਸ ਪਾਰਟੀ ਵੱਲੋਂ ਉਸ ਦੇ ਬੋਰੇ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਹਿਮਾਚਲ ਪ੍ਰਦੇਸ਼ 'ਚ ਵਿਕਣ ਵਾਲੀ 'ਸੰਤਰਾ' ਮਾਰਕਾ ਸ਼ਰਾਬ ਦੀਆਂ 21 ਬੋਤਲਾਂ ਬਰਾਮਦ ਹੋਈਆਂ। ਤਲਵਾੜਾ ਪੁਲਸ ਨੇ ਮੁਲਜ਼ਮ ਯਸ਼ਪਾਲ ਉਰਫ਼ ਸਾਬੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ ਗਾਜ
NEXT STORY