ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵੀਰ ਸਿੰਘ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਗਸ਼ਤ ਦੌਰਾਨ ਥਾਣਾ ਸਿਟੀ ਬਲਾਚੌਰ ਤੋਂ ਰਵਾਨਾ ਹੋਈ ਸੀ। ਜਦੋਂ ਇਹ ਲਕੜ ਮੰਡੀ ਬਲਾਚੌਰ ਨੇੜੇ ਪਹੁੰਚੀ ਤਾਂ ਉੱਥੇ ਇਕ ਨੌਜਵਾਨ ਖੜ੍ਹਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੀ ਜੇਬ ਵਿੱਚੋਂ ਇਕ ਭਾਰੀ ਲਿਫ਼ਾਫ਼ਾ ਕੱਢ ਕੇ ਘਾਹ ਵਿੱਚ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ
ਉਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਫੜ ਲਿਆ ਗਿਆ ਅਤੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਨਸ਼ੀਲੇ ਪਦਾਰਥਾਂ ਵਜੋਂ ਵਰਤੀਆਂ ਜਾਂਦੀਆਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਵੀਰ ਸਿੰਘ ਉਰਫ਼ ਵੀਰੂ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਖੰਡੂਪੁਰ ਥਾਣਾ ਬਲਾਚੌਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ 9 ਮਾਮਲੇ ਦਰਜ ਹਨ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ ਵੱਜ ਰਹੀ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਲੋਕਾਂ ਨੂੰ ਕੀਤੀ ਜਾ ਰਹੀ ਅਪੀਲ (ਵੀਡੀਓ)
NEXT STORY