ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਵੱਲੋਂ ਗਸ਼ਤ ਦੌਰਾਨ ਕੀਤੀ ਨਾਕਾਬੰਦੀ ਦੋਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕਰਕੇ ਉਸ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ׀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਹੈ ਕਿ ਹਾਜੀਪੁਰ ਪੁਲਸ ਦੇ ਏ. ਐੱਸ. ਆਈ. ਰਾਕੇਸ਼ ਕੁਮਰ ਨੇ ਆਪਣੀ ਪੁਲਸ ਪਾਰਟੀ ਦੇ ਨਾਂ 'ਤੇ ਚੈਕਿੰਗ ਦੌਰਾਨ ਦਸੂਹਾ ਸੜਕ 'ਤੇ ਨਹਿਰ ਪੁੱਲ ਤੋਂ ਅੱਗੇ ਟਿੱਬਿਆਂ ਮੋੜ 'ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਇਕ ਵਿਕਅਤੀ ਜਿਸ ਦੀ ਪਛਾਣ ਅਸ਼ਵਨੀ ਕੁਮਾਰ ਪੁੱਤਰ ਸੁਖਦੇਵ ਰਾਜ ਵਾਸੀ ਮੁਹੱਲਾ ਬਹਾਦਰਪੁਰ ਪੁਲਸ ਸਟੇਸ਼ਨ ਸਦਰ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 50 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ ׀ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਅਸ਼ਵਨੀ ਕੁਮਾਰ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਪਵੇਗਾ ਮੀਂਹ! ਪੜ੍ਹੋ Weather ਦੀ ਤਾਜ਼ਾ ਅਪਡੇਟ, ਇਹ ਜ਼ਿਲ੍ਹੇ ਹੋਣਗੇ ਪ੍ਰਭਾਵਿਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰਾਂ ਨੇ ਘਰ ਤੇ ਸਕੂਲ ਨੂੰ ਨਿਸ਼ਾਨਾ ਬਣਾਇਆ, ਕੀਮਤੀ ਸਾਮਾਨ ਕੀਤਾ ਚੋਰੀ
NEXT STORY