ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਪੁਲਸ ਦੀ ਟੀਮ ਨੇ ਫੋਕਲ ਪੁਆਇੰਟ ਢਡਿਆਲਾ ਨੇੜਿਓਂ 1 ਵਿਅਕਤੀ ਨੂੰ 104 ਨਸ਼ੀਲੀਆਂ ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ | ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹੈੱਡ ਕਾਂਸਟੇਬਲ ਹਰਪਾਲ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ’ਚ ਗਸ਼ਤ ਕਰ ਰਹੀ ਸੀ ਤਾਂ ਜਸਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਪਿੰਗ ਬੂਟ (ਸੁਭਾਨਪੁਰ ) ਕਪੂਰਥਲਾ ਨੂੰ ਨਸ਼ੀਲੀਆਂ ਗੋਲ਼ੀਆਂ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।
ਇਹ ਵੀ ਪੜ੍ਹੋ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਇਟਲੀ 'ਚ ਪੁੱਤ ਨੇ ਪਿਓ ਦੇ ਸਵਾਗਤ ਲਈ ਕੀਤੀਆਂ ਸਨ ਤਿਆਰੀਆਂ ਪਰ ਜਹਾਜ਼ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਿਹਨਤਾਨਾ ਨਾ ਮਿਲਣ ’ਤੇ ਮਨਰੇਗਾ ਮੇਟਾਂ ਦਾ ਗੁੱਸਾ ਫੁੱਟਿਆ! BDPO ਦਾ ਦਫ਼ਤਰ ਘੇਰ ਕੇ ਦਿੱਤੀ ਵੱਡੀ ਚਿਤਾਵਨੀ
NEXT STORY