ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੁੰ 28 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਏ. ਐੱਸ. ਆਈ. ਮਹਿੰਦਰ ਸਿੰਘ ਪੁਲਸ ਪਾਰਟੀ ਸਮੇਤ ਉਸਮਾਨ ਤੋਂ ਛਾਂਗਲਾ, ਬੁੱਧੋਬਰਕਤ ਵੱਲ ਜਾ ਰਹੇ ਸੀ ਤਾਂ ਰਸਤੇ 'ਚ ਇਕ ਨੌਜਵਾਨ ਪੁਲਸ ਨੂੰ ਵੇਖ ਕੇ ਇਕ ਸਾਈਡ 'ਤੇ ਹੋ ਗਿਆ ਤਾਂ ਉਸ ਨੇ ਆਪਣੀ ਜੇਬ ਵਿੱਚੋਂ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ ਅਤੇ ਪੁਲਸ ਨੇ ਉਸ ਨੂੰ ਕਾਬੂ ਕਰਕੇ ਲਿਫ਼ਾਫ਼ਾ ਚੁੱਕ ਚੈੱਕ ਕੀਤਾ ਤਾਂ ਉਸ ਵਿੱਚੋਂ 28 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦੀ ਪਛਾਣ ਸਤਨਾਮ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਉਸਮਾਨਸਹੀਦ ਵਜੋਂ ਕੀਤੀ ਗਈ ਹੈ, ਜਿਸ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
NEXT STORY