ਮੁਕੰਦਪੁਰ (ਸੁਖਜਿੰਦਰ) -ਮਾਣਯੋਗ ਐੱਸ. ਐੱਸ. ਪੀ. ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਡਾ. ਮਹਿਤਾਬ ਸਿੰਘ ਦੀਆਂ ਹਦਾਇਤਾਂ 'ਤੇ ਡੀ. ਐੱਸ. ਪੀ. ਸਬ ਡਿਵੀਜ਼ਨ ਬੰਗਾ ਹਰਜੀਤ ਸਿੰਘ ਦੀ ਅਗਵਾਈ ਅਧੀਨ ਥਾਣਾ ਮੁਕੰਦਪੁਰ ਦੇ ਐੱਸ. ਐੱਚ. ਓ. ਮਹਿੰਦਰ ਸਿੰਘ ਨੇ ਦੱਸਿਆ ਪੁਲਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਪ੍ਰਾਪਤ ਹੋਈ ਜਦੋਂ ਅਸੀਂ ਪੁਲਸ ਪਾਰਟੀ ਨਾਲ ਮੁਕੰਦਪੁਰ ਤੋਂ ਝਿੰਗੜਾਂ ਵੱਲ ਗਸ਼ਤ ਕਰ ਰਹੇ ਸੀ। ਇਸ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ 30 ਨਸ਼ੀਲੀਆ ਗੋਲ਼ੀਆਂ ਅਤੇ 2.24 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਮੰਡ ਇਲਾਕੇ 'ਚ ਬਿਆਸ ਦਰਿਆ ਨੇ ਮਚਾਈ ਤਬਾਹੀ, ਘਰ ਛੱਡਣ ਨੂੰ ਮਜਬੂਰ ਹੋਏ ਲੋਕ
ਦੋਸ਼ੀ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਮੇਜਰ ਸਿੰਘ ਵਾਸੀ ਝਿੰਗੜਾਂ ਥਾਣਾ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ, ਜਿਸ ਖ਼ਿਲਾਫ਼ ਐੱਨ. ਡੀ. ਪੀ. ਐੱਸ. 1985 ਤਹਿਤ ਮੁਕੱਦਮਾ ਨੰਬਰ 87 ਦਰਜ ਕਰਕੇ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਐੱਸ. ਐੱਚ. ਓ. ਮਹਿੰਦਰ ਸਿੰਘ ਥਾਣਾ ਮੁਕੰਦਪੁਰ ਨੇ ਦੱਸਿਆ ਕਿ ਇਲਾਕੇ ਵਿੱਚੋਂ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ ਅਤੇ ਜੋ ਨੌਜਵਾਨ ਨਸ਼ਾਗ੍ਰਸਤ ਹੋ ਗਏ ਹਨ, ਉਨਾਂ ਨੂੰ ਸੂਬਾ ਸਰਕਾਰ ਵੱਲੋਂ ਜੋ ਹਸਪਤਾਲਾਂ ਵਿੱਚ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ, ਉਨ੍ਹਾਂ ਵਿੱਚ ਇਲਾਜ ਕਰਵਾਇਆ ਜਾਵੇਗਾ ਤਾਂ ਜੋ ਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਸ ਦਾ ਸਹਿਯੋਗ ਦਿਓ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਨਸ਼ਾ ਵੇਚਣਾ ਬੰਦ ਕਰ ਦੇਣ ਨਹੀ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣ।
ਇਹ ਵੀ ਪੜ੍ਹੋ: Punjab: ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ 'ਚ ਮੌਤ, ਭੈਣ ਕੋਲ ਰੱਖੜੀ ਬਣਵਾਉਣ ਜਾਂਦੇ ਸਮੇਂ ਵਾਪਰਿਆ ਹਾਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ Weather Update, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
NEXT STORY