ਕਾਠਗੜ੍ਹ (ਰਾਜੇਸ਼ ਸ਼ਰਮਾ)-ਬਲਾਚੌਰ ਰੂਪਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਆਸਰੋਂ ਨੇੜੇ ਸਤਲੁਜ ਦਰਿਆ ਦੇ ਪੁਲ ਕੋਲ ਨਿੱਜੀ ਹੋਟਲ ਦੇ ਸਾਹਮਣੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਨਾਲ ਵਿਅਕਤੀ ਦੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਚੌਕੀ ਆਸਰੋਂ ਦੇ ਇੰਚਾਰਜ ਏ. ਐੱਸ. ਆਈ. ਸਿੰਕਦਰ ਪਾਲ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਰਾਹਗੀਰਾਂ ਤੋਂ ਸੂਚਨਾ ’ਤੇ ਜਦੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਤਾਂ ਉਕਤ ਵਿਅਕਤੀ ਨੂੰ ਰਾਹਗੀਰਾਂ ਨੇ ਇਕ ਪ੍ਰਾਈਵੇਟ ਐਬੂਲੈਂਸ ਦੇ ਰਾਹੀਂ ਰੋਪੜ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਵਲੋਂ ਮੁਕੇਸ਼ ਕੁਮਾਰ (48) ਪੁੱਤਰ ਅਸ਼ੋਕ ਕੁਮਾਰ ਵਾਸੀ ਆਸਰੋਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਦੱਸਿਆ ਜਾਂਦਾ ਹੈ ਕਿ ਮੁਕੇਸ਼ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਰੋਪੜ ਤੋਂ ਬਲਾਚੌਰ ਵੱਲ ਨੂੰ ਆ ਰਿਹਾ ਸੀ ਤੇ ਜਦੋਂ ਉਹ ਸਤਲੁਜ ਦਰਿਆ ਦੇ ਪੁਲ ਤੋਂ ਹੇਠਾਂ ਉਤਰ ਕੇ ਜਦੋਂ ਨਿੱਜੀ ਹੋਟਲ ਦੇ ਸਾਹਮਣੇ ਪਹੁੰਚੀਆ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਪੁਲਸ ਨੇ ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: 19 ਸਾਲਾ ਮੁੰਡੇ ਨੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ ਸਟੇਸ਼ਨਾਂ 'ਤੇ ਚਲਾਇਆ ਗਿਆ ਵਿਸ਼ੇਸ਼ CASO ਓਪਰੇਸ਼ਨ, ਤਿਉਹਾਰਾਂ ਦੇ ਮਦੇਨਜ਼ਰ ਵਧਾਈ ਸਖਤੀ
NEXT STORY