ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਚੌਲਾਂਗ ਟੋਲ ਪਲਾਜ਼ਾ ਨੇੜੇ ਦਾਰਾਪੁਰ ਨਿਵਾਸੀ ਇਕ ਵਿਅਕਤੀ ਨੂੰ ਟੱਕਰ ਮਾਰਨ ਵਾਲੇ ਸਕਾਰਪੀਓ ਦੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ। ਪੁਲਸ ਨੇ ਇਹ ਮਾਮਲਾ ਮ੍ਰਿਤਕ ਜਰਨੈਲ ਸਿੰਘ ਸੰਸਾਰ ਸਿੰਘ ਵਾਸੀ ਸੰਤ ਨਗਰ ਦਾਰਾਪੁਰ ਬਾਈਪਾਸ ਨੇੜੇ ਵੜੈਚ ਫਾਰਮ ਟਾਂਡਾ ਦੇ ਤਾਏ ਦੇ ਲੜਕੇ ਜਗਤਾਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਸਾਹਿਬਾਜਪੁਰ ਦੇ ਬਿਆਨਾ ਦੇ ਆਧਾਰ 'ਤੇ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਏ ਗਏ ਬਿਆਨਾਂ 'ਚ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੀ 13 ਮਾਰਚ ਦੀ ਰਾਤ ਨੂੰ ਕਰੀਬ ਇਕ ਵਜੇ ਇਕ ਵਜੇ ਜਰਨੈਲ ਸਿੰਘ ਕਾਰ 'ਚ ਜਲੰਧਰ ਤੋਂ ਘਰ ਆ ਰਿਹਾ ਸੀ ਤਾਂ ਵਾਪਸ ਆਉਂਦੇ ਸਮੇਂ ਚੌਲਾਂਗ ਟੋਲ ਪਲਾਜ਼ਾ ਤੋਂ ਲੰਘ ਰਿਹਾ ਸੀ ਕਿ ਟੋਲ ਪਲਾਜ਼ੇ 'ਤੇ ਪਿੱਛੇ ਸਕਾਰਪੀਓ ਚਾਲਕ ਵੱਲੋਂ ਵਾਰ-ਵਾਰ ਹੋਰਨ ਮਾਰਿਆ ਜਾ ਰਿਹਾ ਸੀ। ਇਸੇ ਨੂੰ ਲੈ ਕੇ ਉਨ੍ਹਾਂ ਦੋਹਾਂ 'ਚ ਬਹਿਸਬਾਜ਼ੀ ਹੋ ਗਈ।
ਇਹ ਵੀ ਪੜ੍ਹੋ: ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼
ਇਸ ਦੇ ਉਪਰੰਤ ਜਰਨੈਲ ਸਿੰਘ ਨੇ ਟੋਲ ਪਲਾਜ਼ਾ ਪਾਰ ਕਰਕੇ ਸਕਾਰਪੀਓ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਸਕਾਰਪੀਓ ਨਾਲ ਜਰਨੈਲ ਸਿੰਘ ਨੂੰ ਮਾਰਨ ਦੀ ਨੀਅਤ ਨਾਲ ਕੇ ਜਰਨੈਲ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਰਕਾਰੀ ਹਸਪਤਾਲ ਟਾਂਡਾ ਲਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟਾਂਡਾ ਪੁਲਸ ਨੇ ਅਣਪਛਾਤੇ ਸਕਾਰਪੀਓ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਤਫ਼ਤੀਸ਼ ਏ. ਐੱਸ. ਆਈ. ਜਸਵੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ ਦੇਵਾਂਗੀ ਟਿਕਟ, ਫਿਰ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼
NEXT STORY