ਦਸੂਹਾ (ਨਾਗਲਾ)- ਝੋਨੇ ਦੀ ਕਟਾਈ ਕਰਦੇ ਸਮੇਂ ਕੰਬਾਈਨ ਮਸ਼ੀਨ ਹਾਈ ਵੋਲਟੇਜ ਤਾਰਾਂ ਨੂੰ ਛੂਹਣ ਕਾਰਨ ਬਿਜਲੀ ਦਾ ਝਟਕਾ ਲੱਗਣ ਕਾਰਨ ਝੋਨੇ ਦੀ ਕਟਾਈ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਵਾਰਡ ਨੰ. 6, ਪੱਤੀ ਗੁਰੂ ਲੋਗੋਂਵਾਲ, ਜ਼ਿਲ੍ਹਾ ਸੰਗਰੂਰ ਆਪਣੀ ਕੰਬਾਈਨ ਮਸ਼ੀਨ ਨਾਲ ਕਿਸਾਨ ਪਰਮਜੀਤ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਖੋਖਰ ਦੀ ਕਰੀਬ 4-5 ਏਕੜ ਜ਼ਮੀਨ ’ਤੇ ਝੋਨੇ ਦੀ ਫਸਲ ਦੀ ਕਟਾਈ ਕਰ ਰਿਹਾ ਸੀ।
ਅਚਾਨਕ ਉਸ ਦੀ ਮਸ਼ੀਨ ਦਾ ਉਪਰਲਾ ਹਿੱਸਾ ਹਾਈ ਵੋਲਟੇਜ ਤਾਰਾਂ ਨੂੰ ਛੂਹ ਗਿਆ। ਜਿਸ ਕਾਰਨ ਕਰੰਟ ਲੱਗਣ ਨਾਲ ਕੁਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ ਵਿਚ ਰੱਖਵਾਇਆ ਗਿਆ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਰੂਪਨਗਰ ਸ਼ਹਿਰ ’ਚ ਫ਼ੈਲਿਆ ਡੇਂਗੂ ਅਤੇ ਚਿਕਨਗੁਨੀਆ ਦਾ ਆਤੰਕ
NEXT STORY