ਰੂਪਨਗਰ,(ਸੱਜਣ ਸੈਣੀ) : ਸ਼ਹਿਰ 'ਚ ਇਕ ਵਿਅਕਤੀ ਵਲੋਂ ਸਤਲੁਜ ਦਰਿਆ ਤੋਂ ਨਿਕਲਦੀ ਸਰਹੰਦ ਨਹਿਰ 'ਚ ਛਾਲ ਮਾਰਕੇ ਆਤਮ ਹੱਤਿਆ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮ੍ਰਿਤਕ ਦੀ ਪਛਾਣ ਅਜਸਰ ਅਲੀ ਵਾਸੀ ਰੂਪਨਗਰ ਵਜੋਂ ਹੋਈ ਹੈ, ਜਿਸ ਦੀਆਂ ਚਾਰ ਬੇਟੀਆਂ ਤੇ ਇੱਕ ਬੇਟਾ ਹੈ। ਹਾਲਾਂਕਿ ਅਲੀ ਨੂੰ ਬਚਾਉਣ ਲਈ ਨਹਿਰ ਨੇੜੇ ਮੌਜੂਦ ਇਕ ਨੌਜਵਾਨ ਖੁਸ਼ਪ੍ਰੀਤ ਸਿੰਘ ਨੇ ਆਪਣੀ ਜਾਨ ਖਤਰੇ 'ਚ ਪਾਕੇ ਉਸ ਨੂੰ ਨਹਿਰ 'ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਰੂਪਨਗਰ ਵਿੱਖੇ ਪਹੁੰਚਾਇਆ। ਜਿਥੇ ਡਾਕਟਰਾਂ ਨੇ ਦੱਸਿਆ ਕਿ ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁਕੀ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਅਜਸਰ ਦੇ ਘਰ ਵਾਲਿਆਂ ਦਾ ਰੋ ਰੋ ਬੁਰਾ ਹਾਲ ਹੋਇਆ ਹੈ ਕਿਉਂਕਿ ਕਿਸੇ ਨੂੰ ਇਹ ਸਮਝ ਨਹੀਂ ਆ ਰਹੀ ਕੇ ਅਜਸਰ ਨੇ ਆਤਮ ਹੱਤਿਆ ਕਿਉਂ ਕੀਤੀ। ਫਿਲਹਾਲ ਡਾਕਟਰਾਂ ਵੱਲੋਂ ਮ੍ਰਿਤਕ ਦੀ ਦੇਹ ਨੂੰ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ। 18 ਸਤੰਬਰ ਨੂੰ ਪੁਲਸ ਦੀ ਕਾਰਵਾਈ ਦੇ ਬਾਅਦ ਮ੍ਰਿਤਕ ਦਾ ਪੋਸਟ ਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕੀਤਾ ਜਾਵੇਗਾ।
ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਸਣੇ ਇਕ ਗ੍ਰਿਫਤਾਰ
NEXT STORY