ਫਗਵਾੜਾ (ਜਲੋਟਾ)- ਸ਼ਾਤਿਰ ਸਾਈਬਰ ਠੱਗਂ ਵੱਲੋਂ ਮਾਸੂਮ ਲੋਕਾਂ ਨੂੰ ਟਾਰਗੇਟ ਕਰ ਇਨ੍ਹਾਂ ਤੋਂ ਲੱਖਾਂ ਰੁਪਏ ਦੀ ਠੱਗੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਵਿਚ ਬੀਤੇ ਦਿਨੀਂ ਤਹਿਸੀਲ ਫਗਵਾੜਾ ਦੇ ਖਲਵਾੜਾ ਗੇਟ ਇਲਾਕੇ ਵਿਚ ਇਕ ਵਿਅਕਤੀ ਨਾਲ ਸ਼ਾਤਰ ਸਾਈਬਰ ਠੱਗਾਂ ਵੱਲੋਂ ਕੀਤੀ ਗਈ ਲੱਖਾਂ ਰੁਪਏ ਦੀ ਠੱਗੀ ਤੋਂ ਬਾਅਦ ਹੁਣ ਜ਼ਿਲ੍ਹਾ ਸਾਈਬਰ ਕ੍ਰਾਈਮ ਕਪੂਰਥਲਾ ਦੀ ਟੀਮ ਵੱਲੋਂ ਇਕ ਹੋਰ ਲੱਖਾਂ ਰੁਪਏ ਦੀ ਹੋਈ ਆਨਲਾਈਨ ਸਾਈਬਰ ਠੱਗੀ ਸਬੰਧੀ ਅਣਪਛਾਤੇ ਫਾਈਬਰ ਠੱਗਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ, ਫ਼ੈਸਲਾ ਪੰਜਾਬੀ ਆਪ ਕਰਨਗੇ
ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਭੁਲੱਥ ਜ਼ਿਲ੍ਹਾ ਕਪੂਰਥਲਾ ਵੱਲੋਂ ਸਾਈਬਰ ਕ੍ਰਾਈਮ ਜ਼ਿਲ੍ਹਾ ਕਪੂਰਥਲਾ ਨੂੰ ਦਿੱਤੀ ਸ਼ਿਕਾਇਤ ਵਿਚ ਖ਼ੁਲਾਸਾ ਕੀਤਾ ਗਿਆ ਹੈ ਕਿ ਉਸ ਨੂੰ ਨਾ ਮਾਲੂਮ ਵਿਅਕਤੀ ਵੱਲੋਂ ਮੋਬਾਇਲ ਫੋਨ ਵਿੱਚ ਐਪ ਡਾਊਨਲੋਡ ਕਰਵਾ ਕੇ ਕਥਿਤ ਤੌਰ 'ਤੇ ਇਨਵੈਸਟਮੈਂਟ ਦਾ ਝਾਂਸਾ ਦੇ ਉਸ ਨਾਲ ਕਰੀਬ 53 ਲੱਖ 78712 ਰੁਪਏ ਦੀ ਆਨਲਾਈਨ ਸਾਈਬਰ ਠੱਗੀ ਕੀਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਸਾਈਬਰ ਕ੍ਰਾਈਮ ਟੀਮ ਜ਼ਿਲ੍ਹਾ ਕਪੂਰਥਲਾ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਅਣਪਛਾਤੇ ਸ਼ਾਤਰ ਠਗਾਂ ਖ਼ਿਲਾਫ਼ ਮਾਮਲਾ ਦਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ: ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ : ਸੁਖਜਿੰਦਰ ਰੰਧਾਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ, ਫ਼ੈਸਲਾ ਪੰਜਾਬੀ ਆਪ ਕਰਨਗੇ
NEXT STORY