ਹੁਸ਼ਿਆਰਪੁਰ : ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਬੂਥ ਲੈਵਲ ਅਧਿਕਾਰੀਆਂ ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਆਨਲਾਈਨ ਕੁਇੰਜ਼ ਮੁਕਾਬਲੇ 27 ਅਕਤੂਬਰ ਨੂੰ 12 ਵਜੇ ਤੋਂ 12:30 ਵਜੇ ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਚੋਣਾਂ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ ਅਤੇ ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਸੀਮਤ ਨਹੀਂ ਰੱਖਿਆ ਗਿਆ ਹੈ ਬਲਕਿ ਚੋਣ ਪ੍ਰਕ੍ਰਿਆ ਦੇ ਬਾਰੇ ਵਿੱਚ ਜਾਣਕਾਰੀ ਅਤੇ ਲੋਕਤੰਤਰ 'ਚ ਜਾਗਰੂਕਤਾ ਦੇ ਨਾਲ ਭਾਗੀਦਾਰੀ ਦੀ ਅਹਿਮੀਅਤ ਨੂੰ ਦੇਖਦੇ ਹੋਏ ਨਵੇਂ ਯਤਨ ਵੀ ਕੀਤੇ ਜਾ ਰਹੇ ਹਨ।
ਅਪਨੀਤ ਰਿਆਤ ਨੇ ਦੱਸਿਆ ਕਿ ਇਸ ਸਬੰਧ 'ਚ ਜ਼ਿਲ੍ਹੇ 'ਚ ਇਲੈਕਟੋਰੇਲ ਲਿਟਰੇਸੀ ਕਲੱਬ ਬਣਾ ਕੇ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਅਧਿਆਪਕ ਦਿਵਸ 'ਤੇ ਪਹਿਲੀ ਬਾਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬਾ ਪੱਧਰ 'ਤੇ ਲੇਖ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਲੋਕਾਂ 'ਚ ਚੋਣਾਂ ਸਬੰਧੀ ਸਵਿਧਾਨ ਆਧਾਰਿਤ ਨਜ਼ਰੀਆ ਬਣਾਉਣ ਲਈ ਫੇਸਬੁੱਕ, ਟਵਿਟਰ, ਇੰਸਟਾਗ੍ਰਾਮ 'ਤੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
NEXT STORY