ਨਵਾਂਸ਼ਹਿਰ (ਮਨੋਰੰਜਨ) - ਜਿਸ ਤਰ੍ਹਾਂ ਪੰਚਾਇਤੀ ਚੋਣਾਂ ਨੂੰ ਲੈ ਕੇ ਆਏ ਦਿਨ ਗੋਲੀਆਂ ਚੱਲ ਰਹੀਆਂ ਹਨ, ਅਜਿਹੇ ਵਿਚ ਰਾਜ ਵਿਚ ਸ਼ਾਂਤੀਪੂਰਵਕ ਚੋਣਾਂ ਕਰਵਾਉਣਾ ਸਿਵਲ ਤੇ ਪੁਲਸ ਪ੍ਰਸ਼ਾਸਨ ਲਈ ਬਹੁਤ ਚਣੌਤੀਪੂਰਨ ਹੈ। ਅਜਿਹੀ ਸਥਿਤੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਅਜੇ ਤੱਕ ਗੰਭੀਰ ਨਹੀ ਹੋਇਆ। ਜ਼ਿਲ੍ਹੇ ਵਿੱਚ ਅਜੇ ਤੱਕ ਅਸਲਾਧਾਰਕਾਂ ਨੂੰ ਆਪਣੇ ਹਥਿਆਰ ਜਮ੍ਹਾ ਕਰਵਾਉਣ ਦੇ ਲਈ ਪ੍ਰਸ਼ਾਸਨ ਵੱਲੋਂ ਕੋਈ ਹੁਕਮ ਜਾਰੀ ਨਹੀ ਕੀਤਾ ਗਿਆ, ਜਦੋਂ ਕਿ ਅਕਸਰ ਚੋਣ ਜ਼ਾਬਤਾ ਲਾਗੂ ਹੋਣ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਆਸਲਾਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਨਜ਼ਦੀਕ ਥਾਣਿਆ ਵਿੱਚ ਜਮਾ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ - ਸੱਪਾਂ ਦਾ ਘਰ ਬਣੀ ਪੰਜਾਬ ਦੀ ਇਹ ਤਹਿਸੀਲ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
ਇਸ ਸਬੰਧ ਵਿਚ ਐੱਸ.ਪੀ. ਸੋਹਨ ਲਾਲ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਹੁਕਮਾਂ ਨਾਲ ਹੀ ਜ਼ਿਲ੍ਹੇ ਵਿਚ ਹਥਿਆਰ ਜਮ੍ਹਾ ਕਰਵਾਉਣ ਲਈ ਸਖਤ ਐਕਸ਼ਨ ਲਏ ਜਾਣਗੇ। ਚੋਣਾਂ ਦੌਰਾਨ ਲਾਈਸੈਂਸ ਹਥਿਆਰ ਜਮ੍ਹਾ ਨਾ ਕਰਵਾਉਣ ਵਾਲੇ ਅਸਲਾ ਧਾਰਕਾਂ ਦੇ ਲਾਈਸੈਂਸ ਰੱਦ ਕਰਨ ਬਾਰੇ ਲਿਖਿਤ ਰਿਪੋਰਟ ਉੱਚ ਅਧਿਕਾਰੀਆ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਸਲੇ ਦਾ ਕਿਸੇ ਪ੍ਰਕਾਰ ਦਾ ਦੁਰਪ੍ਰਯੋਗ ਨਹੀ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ - ਧਿਆਨ ਨਾਲ ਕਰੋ ਬਿਜਲੀ ਦੀ ਵਰਤੋਂ ! 300 ਤੋਂ ਵੱਧ ਯੂਨਿਟ ਹੋਣ 'ਤੇ ਨਹੀਂ ਮਿਲੇਗੀ ਸਬਸਿਡੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਂਧੀ ਜਯੰਤੀ ਮੌਕੇ NIT ਜਲੰਧਰ ਵੱਲੋਂ ਚਲਾਈ ਗਈ ਸਫ਼ਾਈ ਮੁਹਿੰਮ
NEXT STORY