ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਹਾਈਵੇਅ 'ਤੇ ਬੀਤੀ ਦੇਰ ਰਾਤ ਦਾਰਾਪੁਰ ਫਲਾਈਓਵਰ ਨੇੜੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਉਸ ਵੇਲੇ ਵਾਪਰਿਆ ਜਦੋਂ ਦਸੂਹਾ ਤੋਂ ਜਲੰਧਰ ਵੱਲ ਜਾ ਰਹੀ ਕਾਰ ਬੇਕਾਬੂ ਹੋ ਕੇ ਡਿਵਾਈਡਰ 'ਤੇ ਚੜ੍ਹ ਕੇ ਨੁਕਸਾਨੀ ਗਈ। ਇਸ ਹਾਦਸੇ ਕਾਰਨ ਕਾਰ ਸਵਾਰ ਸਾਹਿਲ ਚੋਪੜਾ ਪੁੱਤਰ ਬਲਦੇਵ ਰਾਜ ਚੋਪੜਾ ਵਾਸੀ ਜਲੰਧਰ ਮਾਮੂਲੀ ਜ਼ਖ਼ਮੀ ਹੋ ਗਿਆ। ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਜਸਵਿੰਦਰ ਸਿੰਘ ਅਤੇ ਕਾਂਸਟੇਬਲ ਪੰਕਜ ਨੇ ਰਾਤ 2 ਵਜੇ ਦੇ ਕਰੀਬ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਨੂੰ ਮੁੱਢਲੀ ਮੈਡੀਕਲ ਮਦਦ ਦੇਣ ਦੇ ਨਾਲ-ਨਾਲ ਸੜਕ 'ਤੇ ਸੇਫਟੀ ਕੋਨ ਲਗਾਏ।
ਇਹ ਵੀ ਪੜ੍ਹੋ: IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ
NEXT STORY