ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਬੈਂਸ ਅਵਾਨ ਨੇੜੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਦੌਰਾਨ ਇਨੋਵਾ ਗੱਡੀ ਸਵਾਰ ਵਾਲ-ਵਾਲ ਬਚ ਗਏ। ਹਾਦਸਾ ਦੁਪਹਿਰ ਸਾਢੇ 3 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਡੇਰਾ ਸਾਹਿਬ ਤੋਂ ਵਾਪਸ ਆਪਣੇ ਘਰ ਘੁਮਾਣ ਜਾ ਰਹੇ ਪਰਿਵਾਰ ਦੀ ਇਨੋਵਾ ਗੱਡੀ ਨੂੰ ਗਲਤ ਓਵਰ ਟੇਕ ਕਰਦੇ ਇਕ ਸਵਿੱਫਟ ਕਾਰ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਇਨੋਵਾ ਬੇਕਾਬੂ ਹੋ ਕੇ ਸੜਕ ਕਿਨਾਰੇ ਖੇਤਾਂ 'ਚ ਜਾ ਕੇ ਪਲਟ ਗਈ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

ਹਾਦਸੇ 'ਚ ਗੱਡੀ ਸਵਾਰ ਚਾਲਕ ਨਿਸ਼ਾਨ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਪਰਿਵਾਰ ਦੇ ਸਾਰੇ ਮੈਂਬਰ ਸੁਰੱਖਿਅਤ ਰਹੇ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਤਜਿੰਦਰ ਸਿੰਘ ਮਨਦੀਪ ਸਿੰਘ ਅਤੇ ਜਸਪਿੰਦਰ ਕੌਰ ਨੇ ਇਸ ਦੀ ਸੂਚਨਾ ਪੁਲਸ ਚੌਕੀ ਬਸਤੀ ਬੋਹੜਾ ਦੀ ਟੀਮ ਨੂੰ ਦਿੱਤੀ ਅਤੇ ਗੱਡੀ ਨੂੰ ਬਾਹਰ ਕੱਢਵਾਉਣ ਲਈ ਪਰਿਵਾਰ ਦੀ ਮਦਦ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
NEXT STORY