ਕਾਠਗੜ੍ਹ (ਰਾਜੇਸ਼)-ਬਲਾਚੌਰ-ਰੂਪਨਗਰ ਰਾਸ਼ਟਰੀ ਮਾਰਗ 'ਤੇ ਪਿੰਡ ਰੱਕੜਾਂ ਅਤੇ ਲੋਹਟਾਂ ਵਿਚਾਲੇ ਬੀਤੇ ਦਿਨ ਓਵਰਲੋਡ ਭੁੰਗ ਵਾਲੀ ਟਰੈਕਟਰ-ਟਰਾਲੀ ਪਲਟਣ ਕਾਰਨ ਵੱਡਾ ਹਾਦਸਾ ਵਾਪਰਦਿਆਂ ਟਲ ਗਿਆ। ਹਾਦਸੇ ਦੌਰਾਨ ਟਰੈਕਟਰ ਸੜਕ ਦੀ ਰੇਲਿੰਗ ਤੋੜ ਕੇ ਖਤਾਨਾਂ ’ਚ ਜਾ ਡਿੱਗਿਆ, ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਜਾਣਕਾਰੀ ਮੁਤਾਬਕ ਉਕਤ ਟਰੈਕਟਰ-ਟਰਾਲੀ ਬਲਾਚੌਰ ਤੋਂ ਰੋਪੜ ਵੱਲ ਜਾ ਰਹੀ ਸੀ। ਰਸਤੇ 'ਚ ਅੱਗੇ ਕੋਈ ਵਾਹਨ ਆ ਜਾਣ ਕਾਰਨ ਚਾਲਕ ਨੇ ਸਾਈਡ ਮਾਰੀ ਪਰ ਟਰਾਲੀ ਓਵਰਲੋਡ ਹੋਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਟਰਾਲੀ ਪਲਟ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰਾਲੀ ਇੰਨੀ ਜ਼ਿਆਦਾ ਭਰੀ ਹੋਈ ਸੀ ਕਿ ਟਰੈਕਟਰ ਦੇ ਅਗਲੇ ਟਾਇਰ ਜ਼ਮੀਨ ਨੂੰ ਲੱਗ ਹੀ ਨਹੀਂ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਇਲਾਕਾ ਵਾਸੀਆਂ ਨੇ ਰੋਸ ਪ੍ਰਗਟਾਉਂਦੇ ਕਿਹਾ ਕਿ ਪੇਪਰ ਮਿੱਲ ਨੂੰ ਤੂੜੀ ਅਤੇ ਭੁੰਗ ਲੈ ਕੇ ਜਾਣ ਵਾਲੀਆਂ ਓਵਰਲੋਡ ਟਰੈਕਟਰ-ਟਰਾਲੀਆਂ ਕਾਰਨ ਇਸ ਮਾਰਗ ’ਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਹਾਦਸੇ ਕਾਰਨ ਵਨ-ਵੇਅ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਰੋਪੜ ਵਾਲੇ ਪਾਸਿਓਂ ਆਉਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ ਅਤੇ ਰਾਸ਼ਟਰੀ ਮਾਰਗ ਦੀ ਸੰਪਤੀ ਦਾ ਵੀ ਨੁਕਸਾਨ ਹੋਇਆ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਓਵਰਲੋਡ ਵਾਹਨਾਂ ਖਿਲਾਫ ਤੁਰੰਤ ਸਖਤ ਕਾਨੂੰਨੀ ਕਾਰਵਾਈ ਕਰਕੇ ਇਨ੍ਹਾਂ ’ਤੇ ਨਕੇਲ ਕੱਸੀ ਜਾਵੇ।
ਇਹ ਵੀ ਪੜ੍ਹੋ: ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਜਾਣੋ ਕੀ ਬੋਲੇ ਪਰਨੀਤ ਕੌਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਹਿਰੀਲੀ ਦਵਾਈ ਨਿਗਲਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ
NEXT STORY