ਟਾਂਡਾ ਉੜਮੁੜ (ਪਰਮਜੀਤ ਮੋਮੀ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਦੇ ਦਰਸ਼ਨ ਦੀਦਾਰੇ ਕਰਨ ਵਾਸਤੇ ਪਿੰਡ ਕੁਰਾਲਾ ਤੋਂ ਸਾਲਾਨਾ ਪੈਦਲ ਸੰਗ ਜਥੇਦਾਰ ਸੁਖਦੇਵ ਸਿੰਘ ਕੁਰਾਲਾ ਦੀ ਅਗਵਾਈ ਵਿਚ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਵਿੱਚ ਬੜਾ ਖਾਲਸਾਈ ਸ਼ਾਨੋ-ਸ਼ੌਕਤ ਨਾਲ ਅੰਮ੍ਰਿਤ ਵੇਲੇ ਰਵਾਨਾ ਹੋਇਆ। ਗੁਰਦੁਆਰਾ ਸਾਹਿਬ ਖਾਲਸਾ ਮਿਸ਼ਨ ਟਰਸਟ ਕੁਰਾਲਾ ਕਲਾਂ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ ਹੋਇਆ ਇਹ ਵਿਸ਼ਾਲ ਪਾਵਨ ਸੰਗ ਦਾ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੁਨਕਾਂ ਵਿਖੇ ਪਹੁੰਚਣ 'ਤੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਸੇਕਰੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਗੁਰੂ ਘਰ ਪਹੁੰਚਣ 'ਤੇ ਸਵਾਗਤ ਕੀਤਾ।
ਇਹ ਵੀ ਪੜ੍ਹੋ : ਫਿਲੌਰ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ, ਨਸ਼ੇ ਦੀ ਕਮਾਈ ਨਾਲ ਬਣਾਏ ਢਾਹ ਦਿੱਤੇ ਘਰ

ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਨੇ ਸਲਾਨਾ ਪੈਦਲ ਸਨ ਯਾਤਰਾ ਅਤੇ ਮੁਬਾਰਕਬਾਦ ਦਿੰਦੇ ਹੋਏ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਸੇਵਾ ਅਤੇ ਸਿਮਰਨ ਦੇ ਮਾਰਗ ਅਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਹੀ ਪੈਦਲ ਸੰਗ ਯਾਤਰਾ ਦਾ ਪਿੰਡ ਮੂਨਕਾ ਬੋਲੇਵਾਲ ਪਹੁੰਚਣ ਤੇ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਯਾਤਰਾ ਜਥੇਦਾਰ ਜਥੇ ਦੀ ਅਗਵਾਈ ਕਰ ਰਹੇ ਜਥੇਦਾਰ ਸੁਖਦੇਵ ਸਿੰਘ ਕੁਰਾਲਾ, ਪ੍ਰਬੰਧਕ ਸੁਰਿੰਦਰ ਸਿੰਘ, ਜਥੇਦਾਰ ਨਰੈਣ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਪੰਮੀ ਨੇ ਦੱਸਿਆ ਕਿ ਗੁਰਦੁਆਰਾ ਟਾਹਲੀ ਸਾਹਿਬ, ਮੁਨਕ ਖੁਰਦ, ਮੂਨਕ ਕਲਾਂ, ਬੋਲੇਵਾਲ, ਕਦਾਰੀ ਚੱਕ, ਤੱਲਾ, ਮੱਦਾ, ਮੱਦਾ, ਕਮਾਲਪੁਰ, ਗਿਲਜੀਆਂ, ਕੀੜੀ ਪਿੰਡ, ਹਰਚੋਵਾਲ, ਘੁੰਮਣ ਘੁਮਾਣ ਤੇ ਡੇਰਾ ਬਾਬਾ ਨਾਨਕ ਪਹੁੰਚੇਗੀ।
ਇਹ ਵੀ ਪੜ੍ਹੋ : ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਪਹਿਲੀ ਰਾਤਰੀ 2 ਮਾਰਚ ਦਾ ਪੜਾਅ ਹਰਚੋਵਾਲ ਵਿਖੇ ਹੋਵੇਗਾ, ਦੂਜੀ ਰਾਤਰੀ 3 ਮਾਰਚ ਦਾ ਪੜਾਅ ਘੁੰਮਣ ਘੁਮਾਣ ਅਤੇ ਤੀਜੀ ਰਾਤਰੀ 4 ਮਾਰਚ ਦਾ ਪੜਾਅ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ। 5 ਮਾਰਚ ਨੂੰ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਵਾਪਸੀ ਹੋਵੇਗੀ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਮੂਨਕ,ਸਰਪੰਚ ਮਨਵੀਰ ਸਿੰਘ, ਬਾਬਾ ਚਰਨਜੀਤ ਸਿੰਘ ਲੱਕੀ, ਸਰਪੰਚ ਜਸਵੀਰ ਕੌਰ ਬੋਲੇਵਾਲ, ਸਰਪੰਚ ਮਨਪ੍ਰੀਤ ਕੌਰ, ਸਰਬਜੀਤ ਸਿੰਘ ਮੋਮੀ, ਸੁਰਜੀਤ ਸਿੰਘ ਕਾਲਾ, ਕਰਨੈਲ ਸਿੰਘ ਸੁਖਵੰਤ ਸਿੰਘ, ਮਨਜੀਤ ਸਿੰਘ ਸੈਣੀ ਹਨੀ ਮੂਨਕ, ਸਤਨਾਮ ਮੂਨਕ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
NEXT STORY