ਜਲੰਧਰ (ਮਹੇਸ਼)-ਪਾਪਾ ਚਿਕਨ ਕਾਰਨਰ ਦੀ ਮਾਲਕਣ ਵਿਧਵਾ ਕੁਲਜੀਤ ਕੌਰ ਪਤਨੀ ਸਵ. ਪ੍ਰਿਤਪਾਲ ਸਿੰਘ ਵਾਸੀ ਪਾਰਕ ਐਵੇਨਿਊ ਲੱਧੇਵਾਲੀ ਨੇ ਦੱਸਿਆ ਕਿ ਉਸ ਦੀ ਦੁਕਾਨ ਤੋਂ ਮੁਫ਼ਤ ਵਿਚ ਮੱਛੀ ਮੰਗਵਾਉਣ ਦੇ ਮਾਮਲੇ ਵਿਚ ਲਾਈਨ ਹਾਜ਼ਰ ਕੀਤੇ ਗਏ ਨੰਗਲਸ਼ਾਮਾ ਪੁਲਸ ਚੌਕੀ ਦੇ ਇੰਚਾਰਜ ਮਹਿੰਦਰ ਸਿੰਘ ’ਤੇ ਉਸ ਵੱਲੋਂ ਜਿਹੜੇ ਦੋਸ਼ ਲਾਏ ਗਏ ਸਨ, ਨੂੰ ਵਾਪਸ ਲੈਣ ਲਈ ਕੁਝ ਪੁਲਸ ਮੁਲਾਜ਼ਮਾਂ ਵੱਲੋਂ ਉਸ ’ਤੇ ਦਬਾਅ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ
ਪੀੜਤਾ ਨੇ ਐਤਵਾਰ ਪਾਪਾ ਚਿਕਨ ਕਾਰਨਰ ’ਤੇ ਪਹੁੰਚੇ ਵਿਧਾਇਕ ਜਲੰਧਰ ਸੈਂਟਰਲ ਅਤੇ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਮੁਲਤਾਨੀ ਨੂੰ ਮਾਮਲੇ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਪੁਲਸ ਦੀ ਵਗਾਰ ਭਰ ਰਹੀ ਸੀ ਅਤੇ ਜਦੋਂ ਉਹ ਜ਼ਿਆਦਾ ਪ੍ਰੇਸ਼ਾਨ ਹੋ ਗਈ ਤਾਂ ਉਸ ਨੇ ਪੋਲ ਖੋਲ੍ਹ ਦਿੱਤੀ।
ਇਹ ਵੀ ਪੜ੍ਹੋ : ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ
ਹੁਣ ਪੋਲ ਖੁੱਲ੍ਹਣ ਤੋਂ ਬਾਅਦ ਉਸ ਨੂੰ ਅਜਿਹਾ ਲੱਗ ਰਿਹਾ ਹੈ ਕਿ ਉਸ ਲਈ ਹੋਰ ਵੀ ਵੱਡਾ ਖਤਰਾ ਬਣ ਗਿਆ ਹੈ ਕਿਉਂਕਿ ਅੱਜ ਕੁਝ ਪੁਲਸ ਵਾਲੇ ਉਸ ਦੇ ਪੁੱਤਰ ਨੂੰ ਆਪਣੇ ਨਾਲ ਲੈ ਗਏ ਅਤੇ ਉਸ ’ਤੇ ਰਾਜ਼ੀਨਾਮੇ ਦਾ ਦਬਾਅ ਪਾਉਣ ਲੱਗੇ। ਵਿਧਾਇਕ ਅਤੇ ਕਾਂਗਰਸ ਆਗੂ ਮੁਲਤਾਨੀ ਨੇ ਵਿਧਵਾ ਕਮਲਜੀਤ ਕੌਰ ਅਤੇ ਉਸ ਦੇ ਪੁੱਤਰ ਪ੍ਰਭਜੋਤ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਗੱਲ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਉਨ੍ਹਾਂ ਨੂੰ ਪੂਰਾ ਇਨਸਾਫ਼ ਮਿਲੇਗਾ। ਉਹ ਇਸ ਮਾਮਲੇ ਵਿਚ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਗੱਲ ਕਰਕੇ ਪੂਰੀ ਜਾਣਕਾਰੀ ਦੇਣਗੇ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਕਾਂਗਰਸ ਤੇ ਪੰਜਾਬ ਪੁਲਸ ਕਰੇਗੀ ਅਕਾਲੀਆਂ ਦਾ ਹਿਸਾਬ : ਜਾਖ਼ੜ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮਰੀਜ਼ ਦੀ ਮੌਤ ਦੇ ਬਾਅਦ ਪਰਿਵਾਰ ਦਾ ਹੰਗਾਮਾ, ਡਾਕਟਰ ’ਤੇ ਲਾਏ ਲਾਪਰਵਾਹੀ ਦੇ ਦੋਸ਼
NEXT STORY