ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ਤੇ ਪਿੰਡ ਖਰਲ ਖੁਰਦ ਵਾਸੀ ਇਕ ਨੌਜਵਾਨ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਅਮਰਜੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਥਾਣੇਦਾਰ ਰਾਮ ਸਿੰਘ ਦੀ ਟੀਮ ਨੇ ਨੌਜਵਾਨ ਦੇ ਮਾਪਿਆਂ ਦੇ ਕਹਿਣ 'ਤੇ ਕੀਤੀ ਹੈ। ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਦਾ ਲੜਕਾ ਨਸ਼ਾ ਕਰਨ ਦਾ ਆਦੀ ਹੈ ਜਿਸ ਤੋਂ ਬਾਅਦ ਉਸਦਾ ਡੋਪ ਟੈਸਟ ਕਰਵਾਇਆ, ਜੋ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਉਪਰੰਤ ਨੌਜਵਾਨ ਨੂੰ ਨਸ਼ਾ ਛਡਾਊ ਕੇਂਦਰ ਦਸੂਹਾ ਵਿਚ ਭਰਤੀ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਦੇਸ਼ ਜਾਣ ਦਾ ਚਾਅ ਪਿਆ ਮਹਿੰਗਾ, 34.50 ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਟਾਂਡਾ ਪੁਲਸ ਵੱਲੋਂ ਕੇਸ ਦਰਜ
NEXT STORY