ਜਲੰਧਰ (ਪੁਨੀਤ)–ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਜਨਮ ਦਿਹਾੜੇ ’ਤੇ ਬੂਟਾ ਮੰਡੀ ਵਿਚ ਸੂਬਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਸੂਬਾ ਸਰਕਾਰ ਵੱਲੋਂ ਹਰੇਕ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮੇਅਰ ਵਨੀਤ ਧੀਰ, ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਨੇਤਾਵਾਂ ਅਤੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਸਵੇਰ ਤੋਂ ਲੈ ਕੇ ਸ਼ਾਮ ਤਕ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਵੱਲੋਂ ਗੁਰੂ ਚਰਨਾਂ ਵਿਚ ਹਾਜ਼ਰੀ ਲਗਵਾਈ ਗਈ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਦਰਸ਼ ਸਮਾਜ ਦੀ ਸਿਰਜਨਾ ਲਈ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੁੱਧਵਾਰ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਦਰਸ਼ਨ ਪੂਰੀ ਮਨੁੱਖਤਾ ਲਈ ਮਾਰਗਦਰਸ਼ਕ ਹੈ। ਗੁਰੂ ਜੀ ਦੀ ਬਾਣੀ ਤੋਂ ਪ੍ਰੇਰਣਾ ਲੈ ਕੇ ਸਾਨੂੰ ਚੰਗੇ ਸਮਾਜ ਦੇ ਨਿਰਮਾਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਦਯਾ, ਪ੍ਰੇਮ, ਆਪਸੀ ਭਾਈਚਾਰੇ ਦੇ ਸੰਦੇਸ਼ ਰਾਹੀਂ ਸਮਾਜ ਨੂੰ ਇਕ ਨਵੀਂ ਦਿਸ਼ਾ ਦਿੱਤੀ, ਜਿਸ ’ਤੇ ਚੱਲ ਕੇ ਸਾਨੂੰ ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ ਲਈ ਅੱਗੇ ਆਉਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਦੇ ਹੋਏ ਹਰੇਕ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਡਾ. ਬੀ. ਆਰ. ਅੰਬੇਡਕਰ ਦੇ ਆਦਰਸ਼ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਨਾ ਕਰਨ ਲਈ ਹਮੇਸ਼ਾ ਸਾਡੀ ਅਗਵਾਈ ਕਰਦੇ ਰਹਿਣਗੇ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਵੱਡੇ ਪੱਧਰ ’ਤੇ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਕਿਹਾ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਦੋਸਤ ਨੂੰ ਮਾਰ ਮਾਪਿਆਂ ਨੂੰ ਕੀਤਾ ਫੋਨ, ਲੈ ਜਾਓ ਚੱਕ ਕੇ...
ਇਸ ਉਪਰੰਤ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਦੀਪਕ ਬਾਲੀ, ਅਤੁਲ ਭਗਤ, ਰਾਜਵਿੰਦਰ ਕੌਰ ਥਿਆੜਾ, ਸਟੀਫਨ ਕਲੇਰ, ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐੱਸ. ਡੀ. ਐੱਮ. ਬਲਬੀਰ ਰਾਜ ਸਿੰਘ, ਐੱਸ. ਪੀ. ਸਰਬਜੀਤ ਰਾਏ, ਚੇਅਰਮੈਨ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਸਤਪਾਲ ਮੱਲ, ਜਨਰਲ ਸਕੱਤਰ ਵਿਨੋਦ ਕੌਲ ਸਮੇਤ ਪ੍ਰਬੰਧਕ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੇਅਰ ਨੇ ਇਲਾਕੇ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਤੁਰੰਤ ਐਕਸ਼ਨ ਦੇ ਦਿੱਤੇ ਦਿਸ਼ਾ-ਨਿਰਦੇਸ਼
NEXT STORY