ਜਲੰਧਰ (ਸੋਨੂੰ)- ਜਲੰਧਰ ਦੇ ਪਠਾਨਕੋਟ ਚੌਕ ਕੋਲ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਜੰਮੂ ਤੋਂ ਦਿੱਲੀ ਜਾ ਰਹੀ ਇਕ ਟੂਰਿਸਟ ਬੱਸ ਸੜਕ ਵਿਚਾਲੇ ਖ਼ਰਾਬ ਹੋ ਗਈ। ਬੱਸ ਦੇ ਅਚਾਨਕ ਰੁਕਣ ਕਾਰਨ ਨਾਰਾਜ਼ ਯਾਤੀਆਂ ਨੇ ਜੰਮ ਕੇ ਹੰਗਾਮਾ ਕੀਤਾ। ਇਸ ਦੇ ਨਾਲ ਹੀ ਬੱਸ ਵਿਚ ਭੰਨਤੋੜ ਕਰਦੇ ਹੋਏ ਚਾਲਕ ਦੀ ਕੁੱਟਮਾਰ ਵੀ ਕਰ ਦਿੱਤੀ। ਅਚਾਨਕ ਬੱਸ ਦਾ ਐਕਸਲ ਟੁੱਟਣ ਕਾਰਨ ਬੱਸ ਰੁਕ ਗਈ ਸੀ। ਯਾਤਰੀਆਂ ਨੇ ਬੱਸ ਦੀਆਂ ਖਿੜਕੀਆਂ ਤੋੜ ਦਿੱਤੀਆਂ। ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਇਕ ਪੀ. ਸੀ. ਆਰ. ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।






ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਵਾਪਰੇ ਭਿਆਨਕ ਹਾਦਸੇ 'ਚ ਪਤੀ-ਪਤਨੀ ਦੀ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਜੰਮ ਕੇ ਵਰਸੇ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼
NEXT STORY